10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨੂੰ

ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕੋਚ ਅਤੇ ਐਮਚਿਓਰ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਹ ਟਰਾਇਲ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਲਏ ਜਾਣਗੇ।

ਜਗਜੀਤ ਸਿੰਘ ਬਰਾੜ 11-11-2026
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨਵੰਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਕੋਚ ਅਤੇ ਐਮਚਿਓਰ ਬਾਕਸਿੰਗ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਇਹ ਟਰਾਇਲ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਟਰਾਇਲ ਸਵੇਰੇ 10 ਵਜੇ ਸ਼ੁਰੂ ਹੋਣਗੇ, ਜਿਸ ਵਿਚ ਚੁਣੇ ਜਾਣ ਵਾਲੇ ਖਿਡਾਰੀ ਸੂਬਾ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਕੁਮਾਰ ਨੇ ਦੱਸਿਆ ਕਿ ਟਰਾਇਲ ਵਿਚ ਹਿੱਸਾ ਲੈਣ ਲਈ ਖਿਡਾਰੀ ਦਾ ਜਨਮ ਸਾਲ 1986 ਤੋਂ 2008 ਦੇ ਵਿਚਕਾਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਖਿਡਾਰੀਆਂ ਲਈ ਜਨਮ ਮਿਤੀ ਦੀ ਪੁਸ਼ਟੀ ਵਾਸਤੇ ਅਸਲ ਪਛਾਣ ਪੱਤਰ (ਜਿਵੇਂ ਆਧਾਰ ਕਾਰਡ) ਅਤੇ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲਿਆਉਣਾ ਲਾਜ਼ਮੀ ਹੈ।
ਪਿਛਲੀ ਖ਼ਬਰ ਐੱਸ.ਕੇ.ਐੱਸ.ਆਈ.ਟੀ.ਆਈ. ਜ਼ੀਰਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੁਰਜੀਤ ਸਿੰਘ ਗਿੱਲ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।