10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐਨ.ਐੱਚ.ਐੱਮ. ਯੂਨੀਅਨ ਫ਼ਾਜ਼ਿਲਕਾ ਨੇ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਕੀਤੀਆਂ ਮੁਕੰਮਲ, ਵੱਡੀ ਗਿਣਤੀ ਚੰਡੀਗੜ੍ਹ ਵੱਲ ਕੂਚ ਕਰਨਗੇ ਮੁਲਾਜ਼ਮ

ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)ਐਨ. ਐੱਚ.

ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਐਨ.ਐੱਚ.ਐੱਮ. ਯੂਨੀਅਨ ਦੇ ਮੁਲਾਜ਼ਮ। ਅਜੀਤ ਤਸਵੀਰ 11-11-2026
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)ਐਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨ.ਐੱਚ.ਐੱਮ. ਯੂਨੀਅਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਰਤਨਪਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਐਨ.ਐੱਚ.ਐੱਮ. ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕੱਲ੍ਹ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਆਵਾਜ਼ ਪਹੁੰਚਾ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਸਬੰਧੀ ਸਿਵਲ ਸਰਜਨ ਫ਼ਾਜ਼ਿਲਕਾ ਨੂੰ ਵੀ ਮੰਗ ਪੱਤਰ ਸੌਂਪਿਆ ਜਾ ਚੁੱਕਾ ਹੈ। ਯੂਨੀਅਨ ਨੇ ਸਪਸ਼ਟ ਕੀਤਾ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਰਾਜੇਸ਼ ਕੁਮਾਰ, ਬਲਜੀਤ ਸਿੰਘ, ਜਸਪਿੰਦਰ ਕੌਰ, ਸੁਖਦੇਵ ਸਿੰਘ, ਕ੍ਰਿਸ਼ਨ ਕੰਬੋਜ, ਵਨੀਤਾ, ਪੂਜਾ, ਆਕਾਸ਼ ਕੰਬੋਜ, ਮਹਿੰਦਰ ਘੋੜੇਲਾ, ਕੁਲਦੀਪ, ਅੰਜੂ, ਰਚਨਾ, ਸਰੋਜ ਰਾਣੀ, ਅਰਵਿੰਦ ਕੁਮਾਰ, ਪਵਨ ਕੁਮਾਰ ਸਮੇਤ ਯੂਨੀਅਨ ਦੇ ਹੋਰ ਆਗੂ ਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਕਰੀਬ 20 ਦਿਨਾਂ ਬਾਅਦ ਹੋਇਆ ਅਜੈ ਅਟਵਾਲ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਾਜ... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।