ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ’ਚ 12 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਮਾਨਯੋਗ ਜਸਟਿਸ ਸ਼੍ਰੀਮਤੀ ਨਿਧੀ ਗੁਪਤਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਐਡਮਿਨਿਸਟਰੇਟਿਵ ਜੱਜ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 12 ਦਸੰਬਰ ਨੂੰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬਲਜਿੰਦਰ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਆਪਸੀ ਸਮਝੌਤੇ ਰਾਹੀਂ ਤੁਰੰਤ, ਸਸਤਾ ਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਹੈ।
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਮਾਨਯੋਗ ਜਸਟਿਸ ਸ਼੍ਰੀਮਤੀ ਨਿਧੀ ਗੁਪਤਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਐਡਮਿਨਿਸਟਰੇਟਿਵ ਜੱਜ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 12 ਦਸੰਬਰ ਨੂੰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਬਲਜਿੰਦਰ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਲਗਾਈ ਜਾ ਰਹੀ ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਆਪਸੀ ਸਮਝੌਤੇ ਰਾਹੀਂ ਤੁਰੰਤ, ਸਸਤਾ ਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਹੈ। ਇਸ ਦੌਰਾਨ ਚੈੱਕ ਬਾਉਂਸ, ਬੈਂਕ ਰਿਕਵਰੀ, ਦੀਵਾਨੀ, ਵਿਆਹ-ਪਰਿਵਾਰਕ ਝਗੜੇ, ਮੋਟਰ ਐਕਸੀਡੈਂਟ ਕਲੇਮ, ਰੈਵੀਨਿਊ, ਟਰੈਫ਼ਿਕ ਚਲਾਨ ਅਤੇ ਹੋਰ ਰਾਜ਼ੀਨਾਮਾ ਯੋਗ ਕੇਸਾਂ ਦੀ ਸੁਣਵਾਈ ਲਈ ਵੱਖ-ਵੱਖ ਬੈਂਚਾਂ ਦਾ ਗਠਨ ਕੀਤਾ ਜਾਵੇਗਾ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਹੋਏ ਸਮਝੌਤੇ ਦੇ ਆਧਾਰ ’ਤੇ ਪਾਸ ਕੀਤਾ ਐਵਾਰਡ ਸਿਵਲ ਅਦਾਲਤ ਦੀ ਡਿਗਰੀ ਦੇ ਬਰਾਬਰ ਹੁੰਦਾ ਹੈ ਅਤੇ ਇਸ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਇਸ ਨਾਲ ਸਮੇਂ ਤੇ ਧਨ ਦੀ ਬੱਚਤ ਦੇ ਨਾਲ ਆਪਸੀ ਭਾਈਚਾਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਆਮ ਜਨਤਾ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਕਾਨੂੰਨੀ ਜਾਣਕਾਰੀ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫਰੀ ਨੰਬਰ 15100 ਜਾਂ ਦਫ਼ਤਰੀ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।