ਭਾਰਤ ਸਕਾਊਟਸ ਐਂਡ ਗਾਈਡਜ਼ ਵਲੋਂ ਤਿੰਨ ਰੋਜ਼ਾ ਕੈਂਪ ਲਗਾਇਆ ਕੈਪ ਦੌਰਾਨ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸਮਾਜ ਸੇਵਾ ਦੀ ਦਿੱਤੀ ਸਿੱਖਿਆ
ਗੋਲੂ ਕਾ ਮੋੜ, 12 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਫ਼ਿਰੋਜ਼ਪੁਰ ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਪਿੰਡੀ ਸੁਸ਼ੀਲ ਕੁਮਾਰੀ ਦੀ ਯੋਗ ਅਗਵਾਈ ਵਿਚ ਭਾਰਤ ਸਕਾਊਟਸ ਐਂਡ ਗਾਈਡਜ਼ ਵਲੋ ਤਿੰਨ ਰੋਜ਼ਾ ਕਬ/ਬੁਲਬੁਲ ਤ੍ਰਿਤ੍ਰਿਆ ਸੋਪਾਨ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਹਰਸਹਾਏ ਵਿਖੇ ਲਗਾਇਆ ਗਿਆ। ਕੈਂਪ ਦੇ ਪਹਿਲੇ ਦਿਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੈਂਪ ਦੀ ਸ਼ੁਰੂਆਤ ਕਰਵਾਈ।
ਅਜੀਤ ਡੈਸਕ
13-11-2026