ਵਧਾਉਣ ਲਈ ਸ਼ੁਰੂ ਕੀਤੀ ਗਈ ਵੀ.ਡੀ.ਐੱਸ. ਸਕੀਮ ਦੀ ਮਿਆਦ 31 ਦਸੰਬਰ 2026 ਤੱਕ ਵਧਾਉਣ ਦੀ ਮੰਗ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਕੀਮ ਦੀ ਮਿਆਦ ਵਧਣ ਨਾਲ ਹੋਰ ਕਿਸਾਨਾਂ ਨੂੰ ਵੀ ਆਪਣੇ ਟਿਊਬਵੈੱਲਾਂ ਦਾ ਲੋਡ ਨਿਯਮਾਂ ਅਨੁਸਾਰ ਵਧਾਉਣ ਅਤੇ ਸਕੀਮ ਦਾ ਲਾਭ ਲੈਣ ਦਾ ਮੌਕਾ ਮਿਲ ਸਕੇਗਾ। ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵਿਚ ਵਾਧੇ ਅਤੇ ਫ਼ਸਲਾਂ ਦੀ ਵਿੱਕਰੀ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇ ਕੇ ਇਨ੍ਹਾਂ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ। ਇਸ ਮੌਕੇ ਮਨਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਬੰਸ ਸਿੰਘ ਜੰਗ ਜ਼ਿਲ੍ਹਾ ਮੁੱਖ ਸਕੱਤਰ, ਗੁਲਜ਼ਾਰ ਸਿੰਘ ਜ਼ਿਲ੍ਹਾ ਸਰਪ੍ਰਸਤ, ਜੋਗਾ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਸੁਖਦੇਵ ਸਿੰਘ ਸਨੇਰ ਬਲਾਕ ਜ਼ੀਰਾ, ਗੁਰਮੇਲ ਸਿੰਘ ਬਲਾਕ ਪ੍ਰਧਾਨ ਫ਼ਿਰੋਜ਼ਪੁਰ, ਬਲਦੇਵ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਹਰਜੀਤ ਸਿੰਘ ਬਲਾਕ ਮੀਤ ਪ੍ਰਧਾਨ ਫ਼ਿਰੋਜ਼ਪੁਰ, ਹਰਭਜਨ ਸਿੰਘ ਕਰਮੂਵਾਲਾ, ਰਾਜਰਣਬੀਰ ਸਿੰਘ ਜ਼ਿਲ੍ਹਾ ਪ੍ਰਚਾਰ ਸਕੱਤਰ, ਦਲੀਪ ਸਿੰਘ, ਵਣ ਸਿੰਘ, ਕੈਪਟਨ ਜਰਨੈਲ ਸਿੰਘ, ਬੋਹੜ ਸਿੰਘ, ਪਰਮਜੀਤ ਸਿੰਘ ਖੁੱਲਰ, ਅਵਤਾਰ ਸਿੰਘ ਮਠਾੜੂ, ਮਨਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਨਰਿੰਦਰ ਸਿੰਘ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਅੰਬ ਸਿੰਘ ਅਤੇ ਮੱਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।