ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੰਡੀ ਰੋੜਾਂਵਾਲੀ ਸਤਿਸੰਗ ਘਰ ਕੋਲ ਇਕ ਨੌਜਵਾਨ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਕੁੱਝ ਸਮਾਨ ਸੁੱਟ ਕੇ ਖਿਸਕਣ ਲੱਗਿਆ।
ਅਜੀਤ ਡੈਸਕ
14-11-2026