ਜਨਗਣਨਾ -2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ - ਗਣਨਾ 30 ਨਵੰਬਰ ਤੱਕ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਖ਼ੁਦ ਭਰ ਸਕਣਗੇ ਪਰਿਵਾਰ ਅਤੇ ਘਰਾਂ ਸੰਬੰਧੀ ਵੇਰਵੇ
ਜਲਾਲਾਬਾਦ, 13 ਨਵੰਬਰ (ਜਸਕਰਨ ਸਿੰਘ ਤਨੇਜਾ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਜ਼ਿਲ੍ਹੇ ਦੇ ਨਾਗਰਿਕ ਆਨਲਾਈਨ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਸਬੰਧੀ ਵੇਰਵੇ ਖ਼ੁਦ ਦਰਜ ਕਰ ਸਕਣਗੇ।
ਜਲਾਲਾਬਾਦ ਵਿਖੇ ਜਨਗਣਨਾ-2027 ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਨਾਲ ਮੀਟਿੰਗ ਕਰਦੇ ਹੋਏ ਸੈਂਸਸ ਟੀਮ ਦੇ ਮਾਸਟਰ ਟਰੇਨਰ। ਤਸਵੀਰ-ਜਸਕਰਨ ਸਿੰਘ ਤਨੇਜਾ
14-11-2026