14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਨਗਣਨਾ -2027 ਦੇ ਦੂਜੇ ਪੜਾਅ ਸੰਬੰਧੀ ਸਰਕਾਰੀ ਸਮਾਰਟ ਸਕੂਲ ( ਲੜਕੇ ) ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਫ਼ੀਲਡ ਟਰੇਨਰਾਂ ਵਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਘਰ ਜਾ ਕ ੇ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਆਂਢ-ਗੁਆਂਢ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਣ।

ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਫ਼ੀਲਡ ਟਰੇਨਰਾਂ ਵਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਨਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਘਰ ਜਾ ਕ ੇ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਆਂਢ-ਗੁਆਂਢ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਸਕਣ। ਕੈਂਪ ਦੌਰਾਨ ਸੰਬੋਧਨ ਕਰਦਿਆਂ ਫ਼ੀਲਡ ਟਰੇਨਰਾਂ ਨੇ ਦੱਸਿਆ ਕਿ ਜਨਗਣਨਾ-2027 ਤਹਿਤ ਨਾਗਰਿਕਾਂ ਦੀ ਸਹੂਲਤ ਲਈ ‘ਸਵੈ-ਗਣਨਾ’ ਦੀ ਵਿਸ਼ੇਸ਼ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਨਾਗਰਿਕ 16 ਨਵੰਬਰ ਤੋਂ 30 ਨਵੰਬਰ ਤੱਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਖ਼ੁਦ ਦਰਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵਿਸ਼ੇਸ਼ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ। ਪੋਰਟਲ ’ ਤੇ ਜਾਣਕਾਰੀ ਸਫਲਤਾਪੂਰਵਕ ਜਮਾਂ ਕਰਵਾਉਣ ਉਪਰੰਤ ਨਾਗਰਿਕਾਂ ਨੂੰ ਇਕ ਵਿਸ਼ੇਸ਼ ‘ਸਵੈ-ਗਣਨਾ ਆਈ.ਡੀ.’ ਜਾਰੀ ਹੋਵੇਗੀ। ਉਨ੍ਹਾਂ ਅਪੀਲ ਕੀਤੀ ਕਿ ਨਾਗਰਿਕ ਇਸ ਆਈ.ਡੀ. ਨੂੰ ਸੰਭਾਲ ਕੇ ਰੱਖਣ ਅਤੇ ਬਾਅਦ ਵਿਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨ ਤਾਂ ਜੋ ਆਨਲਾਈਨ ਦਰਜ ਕੀਤੇ ਗਏ ਵੇਰਵਿਆਂ ਦੀ ਤਸਦੀਕ ਕੀਤੀ ਜਾ ਸਕੇ।
ਪਿਛਲੀ ਖ਼ਬਰ ਪਿੰਡ ਮਸਤੂ ਵਾਲਾ ਅਤੇ ਢੰਡੀ ਕਦੀਮ ਵਿਖੇ ਗੁਰਜੋਤ ਸਿੰਘ ਸੰਧੂ ਦੇ ਹੱਕ ਵਿਚ ਹੋਏ ਇਕੱਠ ਅਗਲੀ ਖ਼ਬਰ ਸੀ.ਏ.ਕਿਊ.ਐੱਮ. ਦੇ ਮੈਂਬਰ ਸਕੱਤਰ ਤਰੁਨ ਪੀਠੋੜੇ ਵਲੋਂ ਸਟੱਬਲ ਬਰਨਿੰਗ ਬਾਰੇ ਪ੍ਰਸ਼ਾਸਨਿਕ, ਖੇਤੀਬਾੜੀ ਅਤੇ ਸੰਬੰਧਿਤ ਵਿਭਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।