ਟਰੱਕ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖ਼ਮੀ
ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਨੇੜਲੇ ਪਿੰਡ ਆਲਮਗੜ੍ਹ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਅੱਗੇ ਜਾ ਰਹੇ ਟਰੱਕ ਨਾਲ ਇਕ ਕਾਰ ਦੇ ਟਕਰਾ ਜਾਣ ਕਾਰਨ ਕਾਰ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਅੰਦਰ ਹੀ ਫਸ ਗਿਆ, ਜਿਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਬਾਹਰ ਕੱਢਿਆ।
ਅਜੀਤ ਡੈਸਕ
16-11-2026