15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

30 ਸਾਲਾਂ ਦੀ ਉਡੀਕ ਹੋਈ ਖ਼ਤਮ, ਨਵੇਂ ਬਣੇ ‘ਸ੍ਰੀ ਰਾਮ ਲੀਲ੍ਹਾ ਚੌਕ’ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ ਵਿਧਾਇਕ ਗੋਲਡੀ ਕੰਬੋਜ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਉਦਘਾਟਨ, ਸਮਾਗਮ ਦੌਰਾਨ ਗੂੰਜੇ ‘ਜੈ ਸ੍ਰੀ ਰਾਮ’ ਦੇ ਜੈਕਾਰੇ

ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)-ਸ਼ਹਿਰ ਦੇ ਉਸ ਇਤਿਹਾਸਕ ਸਥਾਨ, ਜਿੱਥੇ ਪੁਰਾਣੇ ਸਮੇਂ ਦੌਰਾਨ ਰਾਮ ਲੀਲ੍ਹਾ ਦਾ ਮੰਚਨ ਕੀਤਾ ਜਾਂਦਾ ਸੀ, ਵਿਖੇ ਨਵੇਂ ਬਣੇ ‘ਸ਼੍ਰੀ ਰਾਮ ਲੀਲ੍ਹਾ ਚੌਂਕ’ ਦਾ ਐਤਵਾਰ ਨੂੰ ਸ਼ਾਨੋ-ਸ਼ੌਕਤ ਨਾਲ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਦੀ ਪਿਛਲੇ ਕਰੀਬ 30 ਸਾਲਾਂ ਤੋਂ ਲਟਕਦੀ ਆ ਰਹੀ ਮੰਗ ਵੀ ਪੂਰੀ ਹੋ ਗਈ।

ਅਜੀਤ ਡੈਸਕ 16-11-2026
ਜਲਾਲਾਬਾਦ, 15 ਨਵੰਬਰ (ਕਰਨ ਚੁਚਰਾ)-ਸ਼ਹਿਰ ਦੇ ਉਸ ਇਤਿਹਾਸਕ ਸਥਾਨ, ਜਿੱਥੇ ਪੁਰਾਣੇ ਸਮੇਂ ਦੌਰਾਨ ਰਾਮ ਲੀਲ੍ਹਾ ਦਾ ਮੰਚਨ ਕੀਤਾ ਜਾਂਦਾ ਸੀ, ਵਿਖੇ ਨਵੇਂ ਬਣੇ ‘ਸ਼੍ਰੀ ਰਾਮ ਲੀਲ੍ਹਾ ਚੌਂਕ’ ਦਾ ਐਤਵਾਰ ਨੂੰ ਸ਼ਾਨੋ-ਸ਼ੌਕਤ ਨਾਲ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਦੀ ਪਿਛਲੇ ਕਰੀਬ 30 ਸਾਲਾਂ ਤੋਂ ਲਟਕਦੀ ਆ ਰਹੀ ਮੰਗ ਵੀ ਪੂਰੀ ਹੋ ਗਈ। ਲੰਬੇ ਸਮੇਂ ਤੋਂ ਲੋਕ ਇਸ ਚੌਂਕ ਨੂੰ ਮੁੜ ਉਸ ਦੇ ਪੁਰਾਣੇ ਸਰੂਪ ਵਿਚ ਵਿਕਸਤ ਕਰਨ ਦੀ ਮੰਗ ਕਰ ਰਹੇ ਸਨ, ਜੋ ਆਖ਼ਰਕਾਰ ਪੂਰੀ ਹੋਣ ’ਤੇ ਇਲਾਕਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਨਵੇਂ ਬਣੇ ਸ਼੍ਰੀ ਰਾਮ ਲੀਲ੍ਹਾ ਚੌਂਕ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ, ਅੰਕੁਸ਼ ਮੁਟਨੇਜਾ ਨਗਰ ਕੌਂਸਲ ਪ੍ਰਧਾਨ, ਅੰਕਿਤ ਕਟਾਰੀਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸ਼੍ਰੀ ਬਾਲਾ ਜੀ ਰਾਮ ਲੀਲ੍ਹਾ ਸੁਸਾਇਟੀ ਦੇ ਪ੍ਰਧਾਨ ਸੁਮਿਤ ਕੁੱਕੜ ਅਤੇ ਸਮੁੱਚੀ ਸੁਸਾਇਟੀ ਵਲੋਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ‘ਜੈ ਸ਼੍ਰੀ ਰਾਮ’ ਦੇ ਜੈਕਾਰਿਆਂ ਨਾਲ ਸਾਰਾ ਮਾਹੌਲ ਰਾਮ ਮਈ ਹੋ ਗਿਆ। ਇਸ ਮੌਕੇ ਇਕੱਤਰ ਹੋਈ ਸੰਗਤ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਾਂਝੇ ਤੌਰ ’ਤੇ ਹਨੂਮਾਨ ਚਾਲੀਸਾ ਦਾ ਪਾਠ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਮਿਤ ਕੁੱਕੜ ਨੇ ਕਿਹਾ ਕਿ ਸ਼੍ਰੀ ਰਾਮ ਲੀਲ੍ਹਾ ਚੌਂਕ ਦੀ ਉਸਾਰੀ ਅਤੇ ਇਸ ਨੂੰ ਮੁੜ ਪੁਰਾਣਾ ਸਰੂਪ ਦੇਣ ਦੀ ਮੰਗ ਪਿਛਲੇ 30 ਸਾਲਾਂ ਤੋਂ ਕੀਤੀ ਜਾ ਰਹੀ ਸੀ। ਅੱਜ ਇਹ ਮੰਗ ਪੂਰੀ ਹੋਣ ਨਾਲ ਸਮੁੱਚੇ ਇਲਾਕਾ ਨਿਵਾਸੀਆਂ ਦਾ ਸੁਪਨਾ ਸਾਕਾਰ ਹੋਇਆ ਹੈ। ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿਚ ਸਹਿਯੋਗ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਰਹਿੰਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਚੌਂਕ ਦੇ ਉਦਘਾਟਨ ਦਾ ਹਿੱਸਾ ਬਣਨਾ ਉਨ੍ਹਾਂ ਲਈ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਅੰਕੁਸ਼ ਮੁਟਨੇਜਾ ਨੇ ਵੀ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨੇਪਰੇ ਚਾੜਿ੍ਹਆ ਜਾਵੇਗਾ। ਉੱਧਰ ਨਗਰ ਕੌਂਸਲ ਪ੍ਰਧਾਨ ਅੰਕਿਤ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਸ਼੍ਰੀ ਰਾਮ ਲੀਲ੍ਹਾ ਚੌਂਕ ਨੂੰ ਮੁੜ ਉਸ ਦੇ ਪੁਰਾਣੇ ਸਰੂਪ ਵਿਚ ਵਿਕਸਤ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਕਾਰਜ ਲਈ ਸਹਿਯੋਗ ਦੇਣ ਵਾਲੇ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਅੰਤ ਵਿਚ ਭਾਰੀ ਇਕੱਠ ਅਤੇ ਧਾਰਮਿਕ ਉਤਸ਼ਾਹ ਦੇ ਮਾਹੌਲ ਵਿਚ ਉਦਘਾਟਨੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ।
ਪਿਛਲੀ ਖ਼ਬਰ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿਚ ਪੀ.ਐਮ.ਸ੍ਰੀ ਸਰਕਾਰੀ ਸਕੂਲ ਬੱਲੂਆਣਾ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।