17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਦਿਆਰਥੀਆਂ ਨੂੰ ਖੇਤੀਬਾੜੀ ਬਾਰੇ ਦਿੱਤੀ ਜਾਣਕਾਰੀ

ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਮਿਸ ਅਲੀਸਾ ਕੰਬੋਜ ਬੱਲੂਆਣਾ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਸ਼ੇ ਸਬੰਧਿਤ ਜਾਣਕਾਰੀ ਦਿੰਦਿਆਂ ਖੇਤੀ ਕਰਨ ਦੇ ਵੱਖ - ਵੱਖ ਢੰਗਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਕ ਗੈਸ ਲੈਕਚਰਾਰ ਵਜੋਂ ਸੰਬੋਧਨ ਕਰਦਿਆਂ ਮਿਸ ਅਲੀਸਾ ਕੰਬੋਜ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਤੀ ਕਰਨ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕਰਨ ਦੀ ਪ੍ਰੇਰਨਾ ਵੀ ਦਿੱਤੀ।

ਅਜੀਤ ਡੈਸਕ 18-11-2026
ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਮਿਸ ਅਲੀਸਾ ਕੰਬੋਜ ਬੱਲੂਆਣਾ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਸ਼ੇ ਸਬੰਧਿਤ ਜਾਣਕਾਰੀ ਦਿੰਦਿਆਂ ਖੇਤੀ ਕਰਨ ਦੇ ਵੱਖ - ਵੱਖ ਢੰਗਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਕ ਗੈਸ ਲੈਕਚਰਾਰ ਵਜੋਂ ਸੰਬੋਧਨ ਕਰਦਿਆਂ ਮਿਸ ਅਲੀਸਾ ਕੰਬੋਜ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਤੀ ਕਰਨ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕਰਨ ਦੀ ਪ੍ਰੇਰਨਾ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਵੱਖ-ਵੱਖ ਫ਼ਸਲਾਂ ਨੂੰ ਕਿਹੜੇ-ਕਿਹੜੇ ਸਮੇਂ ’ਤੇ ਸਿੰਚਾਈ ਭਾਵ ਪਾਣੀ ਦੇਣਾ ਹੁੰਦਾ ਹੈ। ਇਸ ਸਮੇਂ ਉਨ੍ਹਾਂ ਪੋਲਟਰੀ ਫਾਰਮ ਬਾਰੇ ਵੀ ਵਿਸਥਾਰ ਸਹਿਤ ਬੱਚਿਆਂ ਨੂੰ ਜਾਣਕਾਰੀ ਦਿੱਤੀ। ਇਸ ਸਮੇਂ ਖੇਤੀਬਾੜੀ ਦੇ ਇੰਚਾਰਜ ਮੈਡਮ ਅਰਪਨਾ ਰਾਣੀ ਵੀ ਮੌਜੂਦ ਸਨ। ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਅਤੇ ਸਮੂਹ ਸਟਾਫ਼ ਨੇ ਮੈਡਮ ਮਿਸ ਅਨੀਸਾ ਕੰਬੋਜ ਦਾ ਦਿਲੋਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਹੌਜ ਖ਼ਾਸ ਵਿਖੇ ਪੀਰ ਬਾਬਾ ਮਾਧੇ ਸ਼ਾਹ ਦੇ ਸਾਲਾਨਾ ਮੇਲੇ ਮੌਕੇ ਲਗਾਇਆ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।