17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਿੰਡ ਗੱਦਾ ਡੋਬ ਵਿਖੇ ਪਰਾਲੀ ਤੋਂ ਬਿਜਲੀ ਬਣਾਉਣ ਵਾਲੇ ਪਲਾਂਟ ’ਚ ਲੱਗੀ ਭਿਆਨਕ ਅੱਗ

ਅਬੋਹਰ, 17 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਗੱਦਾ ਡੋਬ ਸਥਿਤ ਪਰਾਲੀ ਦੀਆਂ ਗੱਠਾਂ ਵਾਲੇ ਇਕ ਵੱਡੇ ਪਲਾਂਟ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਅਬੋਹਰ ਅਤੇ ਮਲੋਟ ਤੋਂ ਫਾਇਰ ਬ੍ਰਿਗੇਡ ਦੀਆਂ 5-6 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਅਜੀਤ ਡੈਸਕ 18-11-2026
ਅਬੋਹਰ, 17 ਨਵੰਬਰ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਗੱਦਾ ਡੋਬ ਸਥਿਤ ਪਰਾਲੀ ਦੀਆਂ ਗੱਠਾਂ ਵਾਲੇ ਇਕ ਵੱਡੇ ਪਲਾਂਟ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਅਬੋਹਰ ਅਤੇ ਮਲੋਟ ਤੋਂ ਫਾਇਰ ਬ੍ਰਿਗੇਡ ਦੀਆਂ 5-6 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੱਦਾ ਡੋਬ ਵਿਚ ਪਰਾਲੀ ਤੋਂ ਬਿਜਲੀ ਤਿਆਰ ਕਰਨ ਦੇ ਉਦੇਸ਼ ਨਾਲ ਇਕ ਵੱਡਾ ਪਲਾਂਟ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਸ-ਪਾਸ ਦੇ ਪਿੰਡਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰਕੇ ਰੱਖੀਆਂ ਗਈਆਂ ਹਨ। ਅੱਜ ਸਵੇਰੇ ਅਚਾਨਕ ਇਨ੍ਹਾਂ ਗੱਠਾਂ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋਇਆ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਪਲਾਂਟ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੇ ਤੁਰੰਤ ਇਸ ਦੀ ਸੂਚਨਾ ਪਲਾਂਟ ਮਾਲਕਾਂ ਨੂੰ ਦਿੱਤੀ, ਜਿਨ੍ਹਾਂ ਨੇ ਅੱਗੇ ਅਬੋਹਰ ਅਤੇ ਮਲੋਟ ਦੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਕਈ ਘੰਟਿਆਂ ਦੀ ਸਖ਼ਤ ਮਸ਼ੱਕਤ ਤੋਂ ਬਾਅਦ ਵੀ ਅੱਗ ਸੁਲਗ ਰਹੀ ਸੀ, ਜਿਸ ਨੂੰ ਬੁਝਾਉਣ ਲਈ ਫਾਇਰ ਕਰਮੀਂ ਲਗਾਤਾਰ ਜੱਦੋ-ਜਹਿਦ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਕਾਰਨ ਪਲਾਂਟ ਮਾਲਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਫ਼ਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਅਤੇ ਕੁੱਲ ਨੁਕਸਾਨ ਦਾ ਅੰਦਾਜ਼ਾ ਨਹੀਂ ਲੱਗ ਸਕਿਆ ਹੈ।
ਪਿਛਲੀ ਖ਼ਬਰ ਧੂੰਆਂ ਅਤੇ ਪ੍ਰਦੂਸ਼ਣ ਇਸ ਬਿਮਾਰੀ ਦੇ ਮੁੱਖ ਕਾਰਨ-ਡਾ. ਸੁਬੀਨ ਇੰਦਰ ਕੌਰ ਅਗਲੀ ਖ਼ਬਰ ਮਹਿੰਦੀ ਮੁਕਾਬਲੇ ’ਚ ਪਹਿਲਾ ਅਤੇ ਪੋਸਟਰ ਮੇਕਿੰਗ ਵਿਚ ਦੂਜਾ ਸਥਾਨ ਕੀਤਾ ਹਾਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।