19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਾਜ਼ਿਲਕਾ ’ਚ ਸਜਾਏ ਨਗਰ ਕੀਰਤਨ

ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਭਗਤ ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬਾਬਾ ਨਾਮਦੇਵ ਭਵਨ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਤੀਆਂ ਵਾਲਾ ਚੌਂਕ, ਗਊਸ਼ਾਲਾ ਰੋਡ, ਸ਼ਾਸਤਰੀ ਚੌਂਕ, ਚੌਂਕ ਘੰਟਾਘਰ, ਬਜਾਜੀ ਬਾਜ਼ਾਰ, ਪੁਰਾਣੀ ਅਬੋਹਰੀ ਰੋਡ, ਗਾਂਧੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ।

ਅਜੀਤ ਡੈਸਕ 20-11-2026
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਭਗਤ ਗੁਰਦੁਆਰਾ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬਾਬਾ ਨਾਮਦੇਵ ਭਵਨ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੱਤੀਆਂ ਵਾਲਾ ਚੌਂਕ, ਗਊਸ਼ਾਲਾ ਰੋਡ, ਸ਼ਾਸਤਰੀ ਚੌਂਕ, ਚੌਂਕ ਘੰਟਾਘਰ, ਬਜਾਜੀ ਬਾਜ਼ਾਰ, ਪੁਰਾਣੀ ਅਬੋਹਰੀ ਰੋਡ, ਗਾਂਧੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ। ਇਸ ਮੌਕੇ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਆਪਣੇ ਜੌਹਰ ਦਿਖਾਏ। ਸੰਗਤਾਂ ਵਾਹਿਗੁਰੂ ਦਾ ਨਾਮ ਜਪਦੀਆਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸਨ। ਨਗਰ ਕੀਰਤਨ ਦੇ ਰਸਤਿਆਂ ਅੰਦਰ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੁੱਜਣ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਾਹਿਬਾਨ ਅਤੇ ਗ੍ਰੰਥੀ ਸਿੰਘ ਹੋਰਾਂ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਸੰਧੂ, ਮਨਜੀਤ ਸਿੰਘ ਬਾਂਗਾਂ, ਪਰਮਜੀਤ ਸਿੰਘ ਬੈਂਕ ਵਾਲੇ, ਨਰੈਣ ਸਿੰਘ ਬੈਂਕ ਵਾਲੇ,ਪਰਮਜੀਤ ਸਿੰਘ ਫਾਰਮਾਸਿਸਟ, ਗੁਰਮੀਤ ਸਿੰਘ ਰਾਣੂ ਪਰੂਥੀ, ਡਾ.ਬਲਬੀਰ ਸਿੰਘ, ਜੋਗਿੰਦਰ ਸਿੰਘ ਨਾਮਧਾਰੀ, ਸੁਖਵਿੰਦਰ ਸਿੰਘ ਤਨੇਜਾ, ਦਵਿੰਦਰ ਸਿੰਘ ਅਹੂਜਾ ਆਦਿ ਨੇ ਇਹ ਸੇਵਾ ਨਿਭਾਈ। ਜਦ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਭਾਈ ਅਮਰੀਕ ਸਿੰਘ, ਗੁਰਜਿੰਦਰ ਸਿੰਘ, ਹਰਦੀਪ ਸਿੰਘ, ਰਘਬੀਰ ਸਿੰਘ ਸ਼ਾਹ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਮਾਸਟਰ ਰਘਬੀਰ ਸਿੰਘ, ਪਰਮਜੀਤ ਸਿੰਘ, ਦਰਸ਼ਨ ਸਿੰਘ ਜੱਸਲ ਆਦਿ ਮੈਂਬਰ ਪੂਰਨ ਸੇਵਾ ਨਿਭਾ ਰਹੇ ਸਨ।
ਪਿਛਲੀ ਖ਼ਬਰ ਗੋਲਡਨ ਅਰਥ ਗਲੋਬਲ ਸਕੂਲ ਵਿਖੇ ‘ਪੰਜਾਬ ਬੈਕ ਟੂ ਰੂਟਸ’ ਵਿਸ਼ੇ ’ਤੇ 22ਵਾਂ ਸਾਲਾਨਾ ਸਮਾਗਮ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨ... ਅਗਲੀ ਖ਼ਬਰ 22 ਨਵੰਬਰ ਨੂੰ ਅਬੋਹਰ ਦੀਆਂ ਸੜਕਾਂ ’ਤੇ ਦੌੜਨਗੇ ਹਜ਼ਾਰਾਂ ਦੌੜਾਕ, ਜਾਖੜ ਟਰੱਸਟ ਵਲੋਂ ਕਰਵਾਈ ਜਾਵੇਗੀ ਅਬੋਹਰ ਮੈਰਾਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।