20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਮਾਂ-ਬੋਲੀ ਦੇ ਮਹੱਤਵ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਮਾਂ-ਬੋਲੀ ਦੇ ਮਹੱਤਵ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਦੇ ਆਯੋਜਨ ਵਿਚ ਭਾਰਤੀ ਏਅਰਟੈੱਲ ਫਾਊਂਡੇਸ਼ਨ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸੁਰਿੰਦਰ ਕੁਮਾਰ ਪੰਜਾਬੀ ਮਾਸਟਰ ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ, ਪਰਮਿੰਦਰ ਸਿੰਘ ਖੋਜ ਅਫ਼ਸਰ, ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਅਤੇ ਪ੍ਰੇਮ ਸਿੰਘ ਸੰਧੂ ਪੰਜਾਬੀ ਲੈਕਚਰਾਰ ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਬੁਲਾਰਿਆਂ ਨੇ ਪੰਜਾਬੀ ਭਾਸ਼ਾ ਦੇ ਅਮੀਰ ਇਤਿਹਾਸ, ਸਾਹਿੱਤਿਕ ਵਿਰਾਸਤ, ਸਭਿਆਚਾਰਕ ਮਹੱਤਵ ਅਤੇ ਮੌਜੂਦਾ ਸਮੇਂ ਵਿਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਸਾਡੀ ਪਛਾਣ ਅਤੇ ਸਭਿਆਚਾਰ ਦੀ ਮਜ਼ਬੂਤ ਨੀਂਹ ਹੈ, ਇਸ ਲਈ ਸਾਨੂੰ ਆਪਣੀ ਮਾਂ-ਬੋਲੀ ਦਾ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਬੋਲਣ, ਪੜ੍ਹਨ ਤੇ ਲਿਖਣ ਵਿਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਆਏ ਹੋਏ ਸਰੋਤ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਸਾਹਿੱਤ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਸੈਮੀਨਾਰ ਵਿਦਿਆਰਥੀਆਂ ਵਿਚ ਮਾਂ-ਬੋਲੀ ਪ੍ਰਤੀ ਸਤਿਕਾਰ, ਮਾਣ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਨਾਲ ਜੁੜਨ ਦਾ ਇੱਕ ਸਾਰਥਿਕ ਮੌਕਾ ਸਾਬਤ ਹੋਇਆ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚੁਵਾੜਿਆਂਵਾਲੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਜੰਡ ਵਾਲਾ ਭੀਮੇਸ਼ਾਹ ਸਮੇਤ 9 ਪਿੰਡਾਂ ਦੇ ਲੋਕਾਂ ਨਾਲ ਕੀਤੀ ਮੁਲਾਕਾਤ, ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸੰਬੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।