22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਘੱਟ ਅੰਕ ਆਉਣ ਜਾਂ ਕਿਸੇ ਕਾਰਨ ਦਾਖ਼ਲਾ ਪ੍ਰੀਖਿਆ ਤੋਂ ਵਾਂਝੇ ਰਹਿ ਗਏ ਵਿਦਿਆਰਥੀ ਵੀ ਲੈ ਸਕਣਗੇ ਦਾਖ਼ਲਾ-ਡਾ. ਆਰ.ਪੀ. ਅਸੀਜਾ

ਅਬੋਹਰ, 21 ਨਵੰਬਰ (ਵਿਵੇਕ ਹੂੜੀਆ)-ਹਨੂਮਾਨਗੜ੍ਹ ਰੋਡ ਸਥਿਤ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਈ. ਟੀ.

ਅਜੀਤ ਡੈਸਕ 22-11-2026
ਅਬੋਹਰ, 21 ਨਵੰਬਰ (ਵਿਵੇਕ ਹੂੜੀਆ)-ਹਨੂਮਾਨਗੜ੍ਹ ਰੋਡ ਸਥਿਤ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਈ.ਟੀ.ਟੀ. (ਡੀ.ਐੱਲ.ਐੱਡ.) ਵਿਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਪ੍ਰਬੰਧਕਾਂ ਵਲੋਂ ਇੱਕ ਹੋਰ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਕਾਲਜ ਦੀਆਂ ਮੈਨੇਜਮੈਂਟ ਸੀਟਾਂ ’ਤੇ ਦਾਖ਼ਲੇ ਲਈ ਵਿਦਿਆਰਥੀਆਂ ਨੂੰ ਦੂਜਾ ਮੌਕਾ ਦਿੱਤਾ ਜਾ ਰਿਹਾ ਹੈ। ਕਾਲਜ ਦੇ ਡਾਇਰੈਕਟਰ ਡਾ.ਆਰ.ਪੀ.ਅਸੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਦਾਖ਼ਲਾ ਪ੍ਰੀਖਿਆ ਵਿਚ ਘੱਟ ਅੰਕ ਆਏ ਹਨ ਜਾਂ ਜੋ ਨਿਰਧਾਰਿਤ ਅੰਕਾਂ ਦੀ ਯੋਗਤਾ ਪੂਰੀ ਨਹੀਂ ਕਰ ਸਕੇ, ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਕਿਸੇ ਕਾਰਨ ਦਾਖ਼ਲਾ ਪ੍ਰੀਖਿਆ ਵਿਚ ਸ਼ਾਮਲ ਨਹੀਂ ਹੋ ਸਕੇ, ਉਨ੍ਹਾਂ ਲਈ ਵੀ ਮੈਨੇਜਮੈਂਟ ਸੀਟਾਂ ਰਾਹੀਂ ਦਾਖ਼ਲਾ ਲੈਣ ਦਾ ਇਕ ਹੋਰ ਮੌਕਾ ਉਪਲਬਧ ਕਰਵਾਇਆ ਜਾ ਰਿਹਾ ਹੈ। ਕਾਲਜ ਦੀ ਪ੍ਰਿੰਸੀਪਲ ਡਾ.ਸੁਨੀਤਾ ਆਰੀਆ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਵਿਚ ਵਿਸ਼ੇਸ਼ ਮਾਰਗਦਰਸ਼ਨ ਸੈੱਲ ਦਾ ਗਠਨ ਕੀਤਾ ਗਿਆ ਹੈ। ਇਸ ਸੈੱਲ ਰਾਹੀਂ ਵਿਦਿਆਰਥੀਆਂ ਨੂੰ ਦਾਖ਼ਲਾ ਪ੍ਰਕਿਰਿਆ, ਮੈਨੇਜਮੈਂਟ ਸੀਟਾਂ ਅਤੇ ਅਗਲੀ ਕਾਰਵਾਈ ਸਬੰਧੀ ਪੂਰੀ ਜਾਣਕਾਰੀ ਅਤੇ ਸਹੀ ਮਾਰਗਦਰਸ਼ਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਚੰਗੇ ਅੰਕ ਆਏ ਹਨ, ਉਹ ਵੀ ਦਾਖ਼ਲੇ ਸਬੰਧੀ ਅਗਲੀ ਪ੍ਰਕਿਰਿਆ ਦੀ ਜਾਣਕਾਰੀ ਲੈਣ ਲਈ ਕਾਲਜ ਨਾਲ ਸੰਪਰਕ ਕਰ ਸਕਦੇ ਹਨ। ਡਾ.ਆਰ.ਪੀ. ਅਸੀਜਾ ਅਤੇ ਡਾ. ਸੁਨੀਤਾ ਆਰੀਆ ਨੇ ਸਾਂਝੇ ਤੌਰ ’ਤੇ ਕਿਹਾ ਕਿ ਘੱਟ ਅੰਕ ਆਉਣ ਜਾਂ ਕਿਸੇ ਕਾਰਨ ਪ੍ਰੀਖਿਆ ਤੋਂ ਵਾਂਝੇ ਰਹਿ ਜਾਣ ਵਾਲੇ ਵਿਦਿਆਰਥੀਆਂ ਨੂੰ ਨਿਰਾਸ਼ ਹੋਣ ਦੀ ਬਜਾਏ ਇਸ ਮੌਕੇ ਦਾ ਲਾਭ ਉਠਾਉਣਾ ਚਾਹੀਦਾ ਹੈ। ਚਾਹਵਾਨ ਵਿਦਿਆਰਥੀ ਸਮੇਂ ਸਿਰ ਕਾਲਜ ਪਹੁੰਚ ਕੇ ਦਾਖ਼ਲੇ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਏ., ਬੀ.ਕਾਮ. ਅਤੇ ਬੀ.ਐੱਡ. ਵਰਗੇ ਕੋਰਸਾਂ ਦੀ ਸਹੂਲਤ ਵੀ ਉਪਲਬਧ ਹੈ। ਕਾਲਜ ਦਾ ਪ੍ਰੀਖਿਆ ਨਤੀਜਾ ਹਰ ਸਾਲ ਸ਼ਾਨਦਾਰ ਰਹਿੰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਵਧੀਆ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ 23 ਨੂੰ ਅਗਲੀ ਖ਼ਬਰ ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।