22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣਨ ’ਤੇ ਦਰਸ਼ਨ ਸਿੰਘ ਬਰਾੜ ਮੋਠਾਂਵਾਲੀ ਦਾ ਸਨਮਾਨ

ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣਨ ’ਤੇ ਦਰਸ਼ਨ ਸਿੰਘ ਬਰਾੜ ਮੋਠਾਂਵਾਲੀ ਨੂੰ ਵਧਾਈ ਦੇਣ ਅਤੇ ਸਨਮਾਨਿਤ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ, ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਅਤੇ ਸਿਮਰਨ ਸਾਧਨਾ ਪਰਿਵਾਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਸ.

ਅਜੀਤ ਡੈਸਕ 22-11-2026
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣਨ ’ਤੇ ਦਰਸ਼ਨ ਸਿੰਘ ਬਰਾੜ ਮੋਠਾਂਵਾਲੀ ਨੂੰ ਵਧਾਈ ਦੇਣ ਅਤੇ ਸਨਮਾਨਿਤ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ, ਦਰਬਾਰ ਸਾਹਿਬ ਬੱਸ ਸੇਵਾ ਸੁਸਾਇਟੀ ਅਤੇ ਸਿਮਰਨ ਸਾਧਨਾ ਪਰਿਵਾਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਸ.ਬਰਾੜ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦਰਸ਼ਨ ਸਿੰਘ ਬਰਾੜ ਮੋਠਾਂਵਾਲੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਕਾਰਜਕਾਰਨੀ ਵਿਚ ਜ਼ਿੰਮੇਵਾਰੀ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਵਿਚ ਅਜਿਹੀਆਂ ਜ਼ਿੰਮੇਵਾਰੀਆਂ ਮਿਲਣ ਨਾਲ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਸੰਗਤਾਂ ਦੀ ਭਲਾਈ ਲਈ ਹੋਰ ਵਧੇਰੇ ਉਤਸ਼ਾਹ ਨਾਲ ਕਾਰਜ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ.ਬਰਾੜ ਆਪਣੀ ਸੂਝ-ਬੂਝ, ਤਜਰਬੇ ਅਤੇ ਸੇਵਾ ਭਾਵਨਾ ਨਾਲ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਹੋਰਨਾਂ ਨੂੰ ਵੀ ਸੇਵਾ ਦੇ ਕਾਰਜਾਂ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਮਹਿੰਦਰ ਸਿੰਘ, ਅਜੀਤ ਸਿੰਘ ਜੀਤਾ ਮੁਜਰਾਲ, ਇੰਦਰਜੀਤ ਸਿੰਘ ਬਿੱਟੂ ਬੱਬਰ, ਸੁਖਪ੍ਰੀਤ ਸਿੰਘ ਟੈਨੀ ਖੁਰਾਨਾ, ਸੁਰਜੀਤ ਸਿੰਘ ਦਰਗਨ, ਗੁਰਦੀਪ ਸਿੰਘ ਤਨੇਜਾ, ਵਿਜੇ ਸਿੰਘ ਚੋਪੜਾ, ਗੁਰਵਿੰਦਰ ਸਿੰਘ ਖ਼ਾਲਸਾ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਸੰਤ ਜਗਦੀਸ਼ ਮੁਨੀ ਦੇ ਆਸ਼ਰਮ ਪਹੁੰਚ ਕੇ 2027 ਵਿਧਾਨ ਸਭਾ ਚੋਣਾਂ ਸੰਬੰਧੀ ਕੀਤੀ ਵ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।