ਧਰਮੂ ਵਾਲਾ ਵਿਖੇ ਚੇਅਰਮੈਨ ਬਲਕਾਰ ਸਿੰਘ ਦੀ ਅਗਵਾਈ ਹੇਠ ਹੋਇਆ ਸਮਾਗਮ, ਆਵਲਾ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਹਲਕਾ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਧਰਮੂ ਵਾਲਾ ਵਿਖੇ ਚੇਅਰਮੈਨ ਬਲਕਾਰ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਸਰਪੰਚਾਂ, ਸਾਬਕਾ ਸਰਪੰਚਾਂ, ਪੰਚਾਇਤੀ ਮੈਂਬਰਾਂ, ਨੰਬਰਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਪਿੰਡਾਂ ਦੇ ਸੈਂਕੜੇ ਪਰਿਵਾਰ ਵੀ ਅਕਾਲੀ ਦਲ ਨਾਲ ਜੁੜੇ।
ਪ
ਪਿੰਡ ਧਰਮੂ ਵਾਲਾ ਵਿਖੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਪਰਿਵਾਰਾਂ ਨਾਲ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਅਤੇ ਹੋਰ ਪਤਵੰਤੇ। ਤਸਵੀਰ- ਜਸਕਰਨ ਸਿੰਘ ਤਨੇਜਾ
22-11-2026
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਹਲਕਾ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਧਰਮੂ ਵਾਲਾ ਵਿਖੇ ਚੇਅਰਮੈਨ ਬਲਕਾਰ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਸਰਪੰਚਾਂ, ਸਾਬਕਾ ਸਰਪੰਚਾਂ, ਪੰਚਾਇਤੀ ਮੈਂਬਰਾਂ, ਨੰਬਰਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਪਿੰਡਾਂ ਦੇ ਸੈਂਕੜੇ ਪਰਿਵਾਰ ਵੀ ਅਕਾਲੀ ਦਲ ਨਾਲ ਜੁੜੇ। ਪਾਰਟੀ ਵਿਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਸਰਪੰਚ ਬਿਸ਼ੰਬਰ ਸਿੰਘ ਢਾਂਡੀ ਕਦੀਮ, ਸਰਪੰਚ ਪ੍ਰਤਾਪ ਸਿੰਘ ਪ੍ਰਭਾਤ ਸਿੰਘ ਵਾਲਾ, ਸਰਪੰਚ ਅਮਰੀਕ ਸਿੰਘ ਆਤੂ ਵਾਲਾ, ਸਰਪੰਚ ਸ਼ਮਿੰਦਰ ਸਿੰਘ ਪ੍ਰਭਾਤ ਸਿੰਘ ਵਾਲਾ ਹਿਠਾੜ, ਸਰਪੰਚ ਹੁਸ਼ਿਆਰ ਸਿੰਘ ਢਾਣੀ ਮਾਘ, ਸਾਬਕਾ ਸਰਪੰਚ ਲੱਧਾ ਸਿੰਘ ਸੰਤੋਖ ਸਿੰਘ ਵਾਲਾ, ਬਾਬਾ ਲੱਖਾ ਸਿੰਘ ਯੋਧਾ ਭੈਣੀ, ਸਾਬਕਾ ਬਲਾਕ ਮੈਂਬਰ ਬਖ਼ਸ਼ੀਸ਼ ਸਿੰਘ ਯੋਧਾ ਭੈਣੀ, ਸਰਪੰਚ ਸੋਮ ਸਿੰਘ ਢਾਣੀ ਅਮੀਰ ਸਿੰਘ, ਸਰਪੰਚ ਸੁਰਜੀਤ ਸਿੰਘ ਚੱਕ ਗ਼ਰੀਬਾਂ ਸਾਂਦੜ, ਬਲਵਿੰਦਰ ਬਰਾੜ ਨਾਨਕ ਨਗਰ ਅਤੇ ਸੁਭਾਸ਼ ਕਪੂਰ ਸਾਬਕਾ ਸਰਪੰਚ ਘੁਬਾਇਆ ਆਦਿ ਸ਼ਾਮਲ ਸਨ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਹਰੇਕ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਪਾਰਟੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ ਅਤੇ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਹਲਕੇ ਦੀ ਬਿਹਤਰੀ ਅਤੇ ਪੰਜਾਬ ਦੀ ਤਰੱਕੀ ਲਈ ਯਤਨ ਕੀਤੇ ਜਾਣਗੇ।ਇਸ ਉਪਰੰਤ ਰਮਿੰਦਰ ਆਵਲਾ ਪਿੰਡ ਫੱਤੂ ਵਾਲਾ ਵਿਖੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਬੋਹੜ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਪ੍ਰੋਗਰਾਮ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਹਾਜ਼ਰ ਆਗੂਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਵਿਚ ਵੱਡੀ ਗਿਣਤੀ ਵਿਚ ਪਿੰਡਾਂ ਦੇ ਮੋਹਤਬਰ ਵਿਅਕਤੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।