ਘਰ ਵਿਚ ਦਾਖ਼ਲ ਹੋ ਕੇ ਔਰਤ ਦੀ ਕੁੱਟਮਾਰ ਕਰਨ, ਨਕਦੀ ਅਤੇ ਮੋਟਰਸਾਈਕਲ ਲਿਜਾਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਔਰਤ ਦੀ ਕੁੱਟਮਾਰ ਕਰਨ ਅਤੇ ਨਕਦੀ ’ਤੇ ਮੋਟਰਸਾਈਕਲ ਲਿਜਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਗਾ ਬਾਈ ਪਤਨੀ ਬੱਗੂ ਸਿੰਘ ਵਾਸੀ ਚੱਕ ਰੂੰਮਵਾਲਾ (ਉਮਰ ਕਰੀਬ 63 ਸਾਲ) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਕੁਲਦੀਪ ਸਿੰਘ ਪੁੱਤਰ ਬੱਗੂ ਸਿੰਘ ਦਾ ਵਿਆਹ ਕਰੀਬ 9 ਸਾਲ ਪਹਿਲਾਂ ਸੁਮਨਦੀਪ ਕੌਰ ਨਾਲ ਹੋਇਆ ਸੀ, ਜੋ ਜੁਲਾਈ 2025 ਵਿਚ ਉਨ੍ਹਾਂ ਦੇ ਘਰੋਂ ਚਲੀ ਗਈ ਸੀ।
ਅਜੀਤ ਡੈਸਕ
22-11-2026