21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਜੋਤ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਮਨਦੀਪ ਸਿੰਘ ਨਾਲ ਕੀਤੀ ਮੁਲਾਕਾਤ

ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਇੰਡੀਅਨ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਨਵ-ਨਿਯੁਕਤ ਪ੍ਰਧਾਨ ਰਮਨਦੀਪ ਸਿੰਘ ਨੇ ਅੱਜ ਜਲਾਲਾਬਾਦ ਵਿਖੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਗੁਰਜੋਤ ਸਿੰਘ ਸੰਧੂ ਨੇ ਰਮਨਦੀਪ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 22-11-2026
ਜਲਾਲਾਬਾਦ, 21 ਨਵੰਬਰ (ਜਸਕਰਨ ਸਿੰਘ ਤਨੇਜਾ)-ਇੰਡੀਅਨ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਨਵ-ਨਿਯੁਕਤ ਪ੍ਰਧਾਨ ਰਮਨਦੀਪ ਸਿੰਘ ਨੇ ਅੱਜ ਜਲਾਲਾਬਾਦ ਵਿਖੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਗੁਰਜੋਤ ਸਿੰਘ ਸੰਧੂ ਨੇ ਰਮਨਦੀਪ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ, ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਹਿਮ ਤਾਕਤ ਹੁੰਦੇ ਹਨ ਅਤੇ ਯੂਥ ਕਾਂਗਰਸ ਦੇ ਵਰਕਰਾਂ ਦੀ ਮਿਹਨਤ ਤੇ ਸਰਗਰਮ ਭੂਮਿਕਾ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਵਿਚ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਇੱਕਜੁੱਟਤਾ ਅਤੇ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੇਗੀ। ਇਸ ਮਕਸਦ ਲਈ ਨੌਜਵਾਨਾਂ ਨੂੰ ਨਾਲ ਜੋੜ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਰਮਨਦੀਪ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਂਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਇੱਟਾਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਕੀਤਾ ਔਖਾ ਅਗਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਬੱਖੂ ਸ਼ਾਹ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਹਾੜਿਆਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।