26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ’ ਚ ਸਮੱਸਿਆਵਾਂ ਸੁਣੀਆਂ

ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਭਾਗਸਰ ਵਿਖੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। ਕਿਉਂ ਕਿ ਹੁਣ ਸੂਬੇ ਦੀ ਜਨਤਾ ਅਕਾਲੀ-ਭਾਜਪਾ ਨੂੰ ਚਾਹੁੰਦੀ ਹੀ ਨਹੀਂ। ਅਕਾਲੀ-ਭਾਜਪਾ ਇਕੱਠੇ ਹੋ ਕੇ ਵੀ ਆਮ ਆਦਮੀ ਪਾਰਟੀ ਨੂੰ ਹਰਾ ਨਹੀਂ ਸਕਦੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਪੰਜ ਸਾਲ ਦੌਰਾਨ ਜੋ ਸੂਬਾ ਵਾਸੀਆਂ ਲਈ ਕੀਤਾ ਹੈ, ਇਸ ਤੋਂ ਪਹਿਲਾ ਕਿਸੇ ਪਾਰਟੀ ਦੀ ਸਰਕਾਰ ਨੇ ਇਹ ਸਭ ਕੁੱਝ ਨਹੀਂ ਕੀਤਾ। ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਫਿਰ ਤੋਂ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਤੁਸੀਂ ਵੀ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਓ। ਉਨ੍ਹਾਂ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿਚ ਵੀ ਹੁੰਮ੍ਹ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਇਕੱਠੇ ਹੋ ਕੇ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਜਿੱਤ ਨਸੀਬ ਨਹੀਂ ਹੋਵੇਗੀ-ਡਾ.ਸੁਹਾਨੀ ਡੋਡਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੇਵਾ ਭਾਰਤੀ ਜਲਾਲਾਬਾਦ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।