26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

2027 ’ ਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ - ਭਾਜਪਾ ਗੱਠਜੋੜ ਦੀ ਪ੍ਰਚੰਡ ਬਹੁਮਤ ਨਾਲ ਬਣੇਗੀ ਸਰਕਾਰ : ਸੁਸ਼ੀਲ ਸਿਆਗ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਹੋਣ ਦਾ ਪੰਜਾਬ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਨਿੱਘਾ ਸਵਾਗਤ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਸਿਆਗ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਦਿਲੀ ਇੱਛਾ ਸੀ, ਜਿਸ ਨਾਲ ਸੂਬੇ ਵਿਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਹੋਣ ਦਾ ਪੰਜਾਬ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਨਿੱਘਾ ਸਵਾਗਤ ਕਰਦਿਆਂ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਸਿਆਗ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਦਿਲੀ ਇੱਛਾ ਸੀ, ਜਿਸ ਨਾਲ ਸੂਬੇ ਵਿਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਪ੍ਰਚੰਡ ਬਹੁਮਤ ਨਾਲ ਸੱਤਾ ਵਿਚ ਆਵੇਗਾ। ਸੀਨੀਅਰ ਭਾਜਪਾ ਆਗੂ ਸੁਸ਼ੀਲ ਸਿਆਗ ਨੇ ਭਗਵੰਤ ਮਾਨ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਰਵਾਇਤੀ ਸਿਆਸੀ ਪਾਰਟੀਆਂ ਤੋਂ ਵੱਖਰੀ ਰਾਜਨੀਤੀ ਕਰਨ ਅਤੇ ਪੰਜਾਬ ਵਿਚ ਬਦਲਾਅ ਲਿਆਉਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ ਪਰ ਸਰਕਾਰ ਬਣਨ ਤੋਂ ਬਾਅਦ ਉਹ ਬਦਲਾਅ ਕਿਤੇ ਵੀ ਨਜ਼ਰ ਨਹੀਂ ਆਇਆ ਜਿਸ ਦਾ ਦਾਅਵਾ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ। ਸਿਆਗ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਲਗਭਗ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਸਰਕਾਰੀ ਸਰਪ੍ਰਸਤੀ ਹੇਠ ਸੰਥੈਟਿਕ ਨਸ਼ਿਆਂ ਦਾ ਕਾਰੋਬਾਰ ਗਲੀਆਂ ਤੱਕ ਫੈਲ ਗਿਆ ਹੈ ਅਤੇ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਕੇ ਰੋਜ਼ਾਨਾ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਖ਼ੱਜਲ਼-ਖ਼ੁਆਰ ਹੋ ਰਹੇ ਹਨ ਅਤੇ ਸਰਕਾਰੀ ਤੰਤਰ ਵਲੋਂ ਮਨਮਾਨੇ ਢੰਗ ਨਾਲ ਫ਼ਸਲ ਦੀ ਤੁਲਾਈ ਵਿਚੋਂ ਕੱਟ ਲਏ ਜਾ ਰਹੇ ਹਨ। ਪੰਜਾਬ ਵਿਚ ਧਰਨੇ ਅਤੇ ਪ੍ਰਦਰਸ਼ਨ ਆਮ ਗੱਲ ਬਣ ਚੁੱਕੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ-ਭਾਜਪਾ ਗੱਠ ਜੋੜ ਦੀ ਸਰਕਾਰ ਬਣਨ ਨਾਲ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਹੋਵੇਗਾ, ਜਿਸ ਨਾਲ ਪੰਜਾਬ ਵਿਚ ਵਿਕਾਸ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
ਪਿਛਲੀ ਖ਼ਬਰ ਮੁਰਾਦ ਵਾਲਾ ਭੋਂਮਗੜ੍ਹ ਦੇ ਸਰਪੰਚ ਮਦਨ ਲਾਲ ਮੇਘਵਾਲ ਵਲੋਂ ਰਾਣਾ ਰਾਜਿੰਦਰ ਸਿੰਘ ਜਮਾਲਕੇ ਨੂੰ ਸਮਰਥਨ ਦਾ ਐਲਾਨ ਅਗਲੀ ਖ਼ਬਰ ਇਕੱਠੇ ਹੋ ਕੇ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਜਿੱਤ ਨਸੀਬ ਨਹੀਂ ਹੋਵੇਗੀ-ਡਾ.ਸੁਹਾਨੀ ਡੋਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।