25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਲੋਕਾਂ ਦੀ ਆਵਾਜ਼ ਬਣ ਕੇ ਉੱਭਰਿਆ : ਹਰਪਾਲ ਸਿੰਘ ਸੰਧੂ ਗੱਠਜੋੜ ਬਹਾਲ ਹੋਣ ਨਾਲ ਵਰਕਰਾਂ ਵਿਚ ਨਵਾਂ ਜੋਸ਼, ਸਾਰੇ ਗਿਲੇ-ਸ਼ਿਕਵੇ ਭੁੱਲਾ ਕੇ ਮਜ਼ਬੂਤੀ ਨਾਲ ਕੰਮ ਕਰਨਗੇ ਪਾਰਟੀ ਵਰਕਰ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਲੰਮੇ ਸਮੇਂ ਤੋਂ ਟੁੱਟੇ ਰਿਸ਼ਤੇ ਮੁੜ ਬਹਾਲ ਹੋਣ ਨਾਲ ਦੋਵਾਂ ਪਾਰਟੀਆਂ ਦੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਪੰਜਾਬ ਦੇ ਲੋਕ ਇਕ ਵਾਰ ਫਿਰ ਅਕਾਲੀ ਭਾਜਪਾ ਗੱਠਜੋੜ ਦੇ ਪਿਛਲੇ ਕਾਰਜਕਾਲ ਨੂੰ ਯਾਦ ਕਰਨ ਲੱਗੇ ਹਨ।

ਅਜੀਤ ਡੈਸਕ 26-11-2026
ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਲੰਮੇ ਸਮੇਂ ਤੋਂ ਟੁੱਟੇ ਰਿਸ਼ਤੇ ਮੁੜ ਬਹਾਲ ਹੋਣ ਨਾਲ ਦੋਵਾਂ ਪਾਰਟੀਆਂ ਦੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਪੰਜਾਬ ਦੇ ਲੋਕ ਇਕ ਵਾਰ ਫਿਰ ਅਕਾਲੀ ਭਾਜਪਾ ਗੱਠਜੋੜ ਦੇ ਪਿਛਲੇ ਕਾਰਜਕਾਲ ਨੂੰ ਯਾਦ ਕਰਨ ਲੱਗੇ ਹਨ। ਇਹ ਗੱਲ ਅਬੋਹਰ ਹਲਕੇ ਦੇ ਸੀਨੀਅਰ ਅਕਾਲੀ ਆਗੂ ਹਰਪਾਲ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਆਖੀ। ਹਰਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਅਕਾਲੀ ਭਾਜਪਾ ਗੱਠਜੋੜ ਨੂੰ ਮੁੜ ਬਹਾਲ ਕਰਨ ਦਾ ਫ਼ੈਸਲਾ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਮੁੜ ਬਹਾਲੀ ਨਾਲ ਵਰਕਰਾਂ ਨੂੰ ਇਕ ਸਾਂਝੇ ਮੰਚ ‘ਤੇ ਕੰਮ ਕਰਨ ਦਾ ਮੌਕਾ ਮਿਲੇਗਾ। ਪਿਛਲੇ ਸਮੇਂ ਦੌਰਾਨ ਪੈਦਾ ਹੋਏ ਗਿਲੇ-ਸ਼ਿਕਵਿਆਂ ਨੂੰ ਭੁੱਲਾ ਕੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਪੂਰੀ ਇੱਕਜੁੱਟਤਾ ਨਾਲ ਗੱਠਜੋੜ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਹਰਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਵਰਕਰਾਂ ਨੂੰ ਜੋ ਵੀ ਜ਼ਿੰਮੇਵਾਰੀ ਅਤੇ ਹੁਕਮ ਦਿੱਤਾ ਜਾਵੇਗਾ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਮਜ਼ਬੂਤੀ ਲਈ ਉਹ ਅਤੇ ਉਨ੍ਹਾਂ ਦੇ ਸਾਥੀ ਪੂਰੀ ਤਰ੍ਹਾਂ ਵਚਨਬੱਧ ਹਨ।
ਪਿਛਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੈਡੀਕਲ ਕੈਂਪ ’ਚ 56 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਜਲਾਲਾਬਾਦ ਵਿਖੇ 1 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਪਾਰੀਆਂ ਦੇ ਨਾਲ ਕਰਨਗੇ ਬੈਠਕ -ਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।