ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਘੁਬਾਇਆ ਨੇ ਅਬੋਹਰ ਕਾਂਗਰਸ ਦੇ ਵਰਕਰਾਂ ਨਾਲ ਕੀਤੀ ਮੀਟਿੰਗ
ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਸੀਨੀਅਰ ਨੇਤਾ ਸੁਧੀਰ ਭਾਦੂ ਦੇ ਨਹਿਰੂ ਪਾਰਕ ਦੇ ਸਾਹਮਣੇ ਸਥਿਤ ਨਵੇਂ ਬਣੇ ਦਫ਼ਤਰ ਵਿਖੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਸੁਧੀਰ ਭਾਦੂ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਨਿੱਘਾ ਸਵਾਗਤ ਕੀਤਾ ਗਿਆ।
ਅ
ਅਬੋਹਰ ਪੁੱਜੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਸਵਾਗਤ ਕਰਦੇ ਹੋਏ ਸੁਧੀਰ ਭਾਦੂ ਅਤੇ ਹੋਰ ਕਾਂਗਰਸੀ ਵਰਕਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
27-11-2026
ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਸੀਨੀਅਰ ਨੇਤਾ ਸੁਧੀਰ ਭਾਦੂ ਦੇ ਨਹਿਰੂ ਪਾਰਕ ਦੇ ਸਾਹਮਣੇ ਸਥਿਤ ਨਵੇਂ ਬਣੇ ਦਫ਼ਤਰ ਵਿਖੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਸੁਧੀਰ ਭਾਦੂ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਸਦ ਮੈਂਬਰ ਨੇ ਸੁਧੀਰ ਭਾਦੂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਨਵੇਂ ਦਫ਼ਤਰ ਦੀ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਧੀਰ ਭਾਦੂ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 2027 ਤਹਿਤ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਘਰ-ਘਰ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਸ ਮਿਹਨਤ, ਲਗਨ ਅਤੇ ਜਜ਼ਬੇ ਨਾਲ ਸੁਧੀਰ ਭਾਦੂ ਅਬੋਹਰ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਜਿੱਤ ਦਿਵਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ, ਉਹ ਕਾਬਿਲ-ਏ-ਤਾਰੀਫ਼ ਹੈ। ਸੰਸਦ ਮੈਂਬਰ ਘੁਬਾਇਆ ਨੇ ਕਾਂਗਰਸੀ ਵਰਕਰਾਂ ਦਾ ਹੌਸਲਾ ਵਧਾਉਂਦਿਆਂ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਅਬੋਹਰ ਤੋਂ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦਿਆਂ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ। ਇਸ ਮੌਕੇ ਬਲਾਕ ਪ੍ਰਧਾਨ ਸੁਭਾਸ਼ ਬਾਘਲਾ, ਸੋਨੂੰ ਸੰਧੂ, ਸਰਪੰਚ ਵਰਿੰਦਰ ਭਾਟੀ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।