26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪ੍ਰਗਟ ਸਿੰਘ ਦੀ ਅਬੋਹਰ ਫੇਰੀ ਦੌਰਾਨ ਬੱਲੂਆਣਾ ਹਲਕੇ ’ਚ ਸਿਆਸੀ ਉਥਲ-ਪੁਥਲ ਦੇ ਆਸਾਰ

ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ 29 ਨਵੰਬਰ ਨੂੰ ਹੋਣ ਵਾਲੀ ਅਬੋਹਰ ਫੇਰੀ ਦੌਰਾਨ ਬੱਲੂਆਣਾ ਵਿਧਾਨ ਸਭਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਆਸਾਰ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਹਲਕੇ ਵਿਚ ਸਿਆਸੀ ਝਟਕਾ ਲੱਗਣ ਦੀਆਂ ਚਰਚਾਵਾਂ ਵੀ ਜ਼ੋਰ ਫੜ ਰਹੀਆਂ ਹਨ।

ਅਜੀਤ ਡੈਸਕ 27-11-2026
ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ 29 ਨਵੰਬਰ ਨੂੰ ਹੋਣ ਵਾਲੀ ਅਬੋਹਰ ਫੇਰੀ ਦੌਰਾਨ ਬੱਲੂਆਣਾ ਵਿਧਾਨ ਸਭਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਆਸਾਰ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਹਲਕੇ ਵਿਚ ਸਿਆਸੀ ਝਟਕਾ ਲੱਗਣ ਦੀਆਂ ਚਰਚਾਵਾਂ ਵੀ ਜ਼ੋਰ ਫੜ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਸੀਤੋ ਗੁੰਨੋ੍ਹ ਇਲਾਕੇ ਦੇ ਬਿਸ਼ਨੋਈ ਭਾਈਚਾਰੇ ਵਿਚ ਚੰਗਾ ਅਸਰ-ਰਸੂਖ ਰੱਖਣ ਵਾਲੇ ਐਡਵੋਕੇਟ ਧਰਮਵੀਰ ਗੋਦਾਰਾ ਅਤੇ ਆਜ਼ਾਦ ਕਿਸਾਨ ਮੋਰਚਾ ਦੇ ਪੰਜਾਬ ਪ੍ਰਧਾਨ ਮਨੋਜ ਗੋਦਾਰਾ ਆਪਣੇ ਸਾਥੀਆਂ, ਵੱਖ-ਵੱਖ ਅਹੁਦੇਦਾਰਾਂ, ਸਰਪੰਚਾਂ ਅਤੇ ਪੰਚਾਂ ਸਮੇਤ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਮਨੋਜ ਗੋਦਾਰਾ ਅਤੇ ‘ਆਪ’ ਆਗੂ ਐਡਵੋਕੇਟ ਧਰਮਵੀਰ ਗੋਦਾਰਾ ਸ਼ੁਰੂਆਤੀ ਦੌਰ ਤੋਂ ਹੀ ਆਮ ਆਦਮੀ ਪਾਰਟੀ ਦੇ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨਾਲ ਮਿਲ ਕੇ ਕੰਮ ਕਰਦੇ ਰਹੇ ਹਨ ਪਰ ਕੁੱਝ ਸਮੇਂ ਬਾਅਦ ਵਿਧਾਇਕ ਨਾਲ ਦੂਰੀਆਂ ਬਣਨ ਕਾਰਨ ਉਕਤ ਆਗੂਆਂ ਦਾ ਆਮ ਆਦਮੀ ਪਾਰਟੀ ਨਾਲ ਮੋਹ ਭੰਗ ਹੋ ਗਿਆ। ਹੁਣ ਸਿਆਸੀ ਹਲਕਿਆਂ ਵਿਚ ਇਹ ਚਰਚਾ ਹੈ ਕਿ ਦੋਵੇਂ ਆਗੂ ਆਪਣੇ ਸਾਥੀਆਂ ਸਮੇਤ ਮੁੜ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ 29 ਨਵੰਬਰ ਨੂੰ ਅਬੋਹਰ ਵਿਖੇ ਪਹੁੰਚ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਮੌਜੂਦਗੀ ਵਿਚ ਉਨ੍ਹਾਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਕਰਵਾਉਣ ਸਬੰਧੀ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਵੱਡੀ ਜ਼ਿੰਮੇਵਾਰੀ ਵੀ ਦਿੱਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਕੈਨਵੇ ਕਾਲਜ ਦਾ ਐਮ.ਐੱਡ.ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਦੇਵ ਸਮਾਜ ਮਾਡਲ ਸਕੂਲ ਵਿਖੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।