137 ਸਫ਼ਾਈ ਕਰਮਚਾਰੀਆਂ ਦੇ ਪੱਕੇ ਹੋਣ ’ਤੇ ਅਸ਼ੋਕ ਜੈਰਥ ਅਤੇ ਭਾਜਪਾ ਕੌਂਸਲਰਾਂ ਨੇ ਕਰਵਾਇਆ ਮੂੰਹ ਮਿੱਠਾ
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਵਿਖੇ ਤਾਇਨਾਤ 137 ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਗਰ ਕੌਂਸਲ ਦਫ਼ਤਰ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸਾਬਕਾ ਕੌਂਸਲਰ ਅਸ਼ੋਕ ਜੈਰਥ ਅਤੇ ਹੋਰ ਭਾਜਪਾ ਕੌਂਸਲਰਾਂ ਨੇ ਪੱਕੇ ਹੋਏ ਸਫ਼ਾਈ ਕਰਮਚਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਵਿਖੇ ਤਾਇਨਾਤ 137 ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਗਰ ਕੌਂਸਲ ਦਫ਼ਤਰ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸਾਬਕਾ ਕੌਂਸਲਰ ਅਸ਼ੋਕ ਜੈਰਥ ਅਤੇ ਹੋਰ ਭਾਜਪਾ ਕੌਂਸਲਰਾਂ ਨੇ ਪੱਕੇ ਹੋਏ ਸਫ਼ਾਈ ਕਰਮਚਾਰੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਕਰਮਚਾਰੀਆਂ ਦੇ ਚਿਹਰਿਆਂ ’ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਨਿਸ਼ਚਿਤਤਾ ਦੂਰ ਹੋਣ ਦੀ ਖੁਸ਼ੀ ਸਾਫ਼ ਝਲਕ ਰਹੀ ਸੀ। ਇਸ ਮੌਕੇ ਸਾਬਕਾ ਕੌਂਸਲਰ ਅਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਦੇ ਨਾਲ ਕੌਂਸਲਰ ਟੋਨੀ ਨਰੂਲਾ, ਗਗਨ ਮੋਂਗਾ, ਬੰਟੂ ਸਚਦੇਵਾ ਤੋਂ ਇਲਾਵਾ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਲਵਲੀ ਵਾਲਮੀਕੀ, ਫ਼ਤਿਹ ਚੰਦ, ਨਟਵਰ ਸਾਰਵਾਨ ਅਤੇ ਪੱਕੇ ਕੀਤੇ ਗਏ ਸਮੂਹ ਕਰਮਚਾਰੀ ਹਾਜ਼ਰ ਸਨ। ਅਸ਼ੋਕ ਜੈਰਥ ਨੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਖੁਸ਼ੀ ਦਾ ਦਿਨ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਰੈਗੂਲਰ ਨਿਯੁਕਤੀ ਦੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਵਾਉਣ ਲਈ ਪੂਰੇ ਯਤਨ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਨਿਯੁਕਤੀ ਪੱਤਰ ਵੀ ਜਲਦ ਜਾਰੀ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਫ਼ਾਜ਼ਿਲਕਾ ਦੇ 137 ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ 117 ਸਫ਼ਾਈ ਕਰਮਚਾਰੀ ਅਤੇ 20 ਸੀਵਰਮੈਨ ਸ਼ਾਮਲ ਹਨ। ਵਿਭਾਗੀ ਪੱਤਰ ਰਾਹੀਂ ਇਸ ਮਤੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਕਰਮਚਾਰੀਆਂ ਨੂੰ ਕਰੀਬ 15 ਸਾਲ ਪਹਿਲਾਂ ਅਸ਼ੋਕ ਜੈਰਥ ਦੇ ਨਗਰ ਕੌਂਸਲ ਕਾਰਜਕਾਲ ਦੌਰਾਨ ਭਰਤੀ ਕੀਤਾ ਗਿਆ ਸੀ ਅਤੇ ਹੁਣ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਦੇ ਕਾਰਜਕਾਲ ਦੌਰਾਨ ਇਨ੍ਹਾਂ ਦੇ ਪੱਕੇ ਹੋਣ ਦਾ ਰਾਹ ਪੱਧਰਾ ਹੋਇਆ ਹੈ। ਕਰਮਚਾਰੀਆਂ ਨੇ ਇਸ ਮੌਕੇ ਅਸ਼ੋਕ ਜੈਰਥ, ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਅਤੇ ਭਾਜਪਾ ਕੌਂਸਲਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਬੋਰਡ ਦੇ ਕਾਰਜਕਾਲ ਦੌਰਾਨ ਹੀ ਉਨ੍ਹਾਂ ਨੂੰ ਰੁਜ਼ਗਾਰ ਮਿਲਿਆ ਸੀ ਅਤੇ ਹੁਣ ਇਸੇ ਕਾਰਜਕਾਲ ਵਿਚ ਉਨ੍ਹਾਂ ਦੀ ਨੌਕਰੀ ਪੱਕੀ ਹੋਈ ਹੈ।