27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਐਮ . ਐੱਡ . ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 27 ਨਵੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱਛਮੀ) ਦਾ ਐਮ. ਐੱਡ.

ਅਜੀਤ ਡੈਸਕ 28-11-2026
ਜਲਾਲਾਬਾਦ, 27 ਨਵੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱਛਮੀ) ਦਾ ਐਮ.ਐੱਡ. ਸੈਸ਼ਨ 2025-27 ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਦੌਰਾਨ ਪੂਜਾ ਰਾਣੀ ਨੇ ਪਹਿਲਾ, ਮੁਸਕਾਨ ਨਾਗਪਾਲ ਨੇ ਦੂਜਾ, ਜਦਕਿ ਅਮਨਦੀਪ ਕੌਰ ਅਤੇ ਸੀਆ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਕਾਲਜ ਪ੍ਰਿੰਸੀਪਲ ਡਾ.ਨੀਤਿਕਾ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਬਰਕਤ ਮਾਈਨਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਾਬਾਰਡ ਯੁਵਾ ਸ਼ਕਤੀ ਮੁਹਿੰਮ ਤਹਿਤ ਅਭਿਸ਼ੇਕ ਕਾਲਜ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਵਿਦਿਆਰਥੀਆਂ ਨੂੰ ਸਰਕਾਰੀ ਯੋਜਨਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।