30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਿੰਡ ਛੱਜਲਵੱਡੀ 'ਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ <br/>

ਅਜੀਤ ਡੈਸਕ 01-01-2026
ਟਾਂਗਰਾ, 31 ਦਸੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਛੱਜਲਵੱਡੀ ਵਿਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਦੂਜਾ ਧਾਰਮਿਕ ਗੁਰਮਤਿ ਸਮਾਗਮ ਬਾਪੂ ਅੱਛਰ ਸਿੰਘ ਦੇ ਪਰਿਵਾਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਸਾਵਣ ਮੱਲ ਜੀ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਮਨਪ੍ਰੀਤ ਸਿੰਘ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਭਾਈ ਕੁਲਵਿੰਦਰ ਸਿੰਘ ਐੱਮ. ਏ. ਦੇ ਢਾਡੀ ਜਥੇ ਨੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਹੋਰ ਸ਼ਹੀਦ ਸਿੰਘ-ਸਿੰਘਣੀਆਂ ਦੀ ਬੇਮਿਸਾਲ ਸ਼ਹਾਦਤ ਨੂੰ ਯਾਦ ਕਰਦਿਆਂ ਇਤਿਹਾਸਕ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਗੁਰੂਸਿੱਖ ਇਤਿਹਾਸ ਨਾਲ ਜੋੜਿਆ | ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਆਪਣੇ ਨੌਜਵਾਨ ਬੱਚਿਆਂ ਨੂੰ ਸ਼ਹੀਦੀ ਇਤਿਹਾਸ ਨਾਲ ਜਾਣੂੰ ਕਰਵਾਇਆ ਜਾਵੇ ਅਤੇ ਗੁਰਮਤਿ ਰਾਹੀਂ ਗੁਰੂ ਦੇ ਅਨੁਸਾਰ ਬਣਨ ਲਈ ਪ੍ਰੇਰਿਤ ਕੀਤਾ ਜਾਵੇ | ਸਮਾਗਮ ਦੌਰਾਨ ਗੁਰਬਾਣੀ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਦੀ ਸੇਵਾ ਭਾਈ ਅਮਰਜੀਤ ਸਿੰਘ ਵਲੋਂ ਨਿਭਾਈ ਗਈ | ਅੰਤ ਵਿਚ ਭਾਈ ਨਵਤੇਜ ਸਿੰਘ ਬੱਲ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਸਹਿਯੋਗ ਦੇਣ-ਐੱਸ. ਐੱਚ. ਓ. ਮਨਤੇਜ ਸਿੰਘ <br/> ਅਗਲੀ ਖ਼ਬਰ ਲੇਖਕ ਅਦਾਕਾਰ ਕਲਾ ਮੰਚ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।