30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਸਹਿਯੋਗ ਦੇਣ-ਐੱਸ. ਐੱਚ. ਓ. ਮਨਤੇਜ ਸਿੰਘ <br/>

ਅਜੀਤ ਡੈਸਕ 01-01-2026
ਜੇਠੂਵਾਲ, 31 ਦਸੰੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸਰਕਾਰ ਤੇ ਪੰਜਾਬ ਪੁਲਿਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਤਹਿਤ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਤਰ੍ਹਾਂ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ ਜਿਸ ਤਹਿਤ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਦਿੱਤੀਆਂ ਹਦਾਇਤਾਂ 'ਤੇ ਪਿੰਡਾਂ ਵਿਚੋਂ ਨਸ਼ਿਆਂ ਨੂੰ ਜੜੋ੍ਹ ਖਤਮ ਕਰਨ ਵਾਸਤੇ ਪਿੰਡ ਪੱਧਰ 'ਤੇ ਵਿੱਢੀ ਮੁਹਿੰਮ ਨੂੰ ਲੋਕ ਪਾਰਟੀਬਾਜੀ ਤੋਂ ਉੱਪਰ ਉਠ ਕੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਹੀ ਨੌਜਵਾਨਾਂ ਨੂੰ ਨਸ਼ੇ ਦੀ ਲਾਹਣਤ ਤੋਂ ਬਚਾਇਆ ਜਾ ਸਕਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਐੱਸ. ਐੱਚ. ਓ. ਹੇਅਰ ਕੰਬੋਅ ਮਨਤੇਜ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਥਾਣੇ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਨਾਲ ਤਾਲਮੇਲ ਵਧਾਉਣ ਲਈ ਪੁਲਿਸ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਲੋਕ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਬੇਝਿਜਕ ਹੋ ਕੇ ਪੁਲਿਸ ਨੂੰ ਸਹਿਯੋਗ ਦੇਣ ਤਾਂ ਹੀ ਪਿੰਡਾਂ ਵਿਚੋਂ ਨਸ਼ਿਆਂ ਨੂੰ ਖਤਮ ਕਰਨਾ ਸੰਭਵ ਹੋ ਸਕਦਾ ਹੈ |
ਉਨ੍ਹਾਂ ਮੈਡੀਕਲ ਸਟੋਰ ਵਾਲਿਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਨਸ਼ੀਲੀਆਂ ਦਵਾਈਆਂ ਵੇਚਣ ਤੋਂ ਬਾਜ ਆਉਣ, ਨਹੀਂ ਤਾਂ ਜੇਕਰ ਕੋਈ ਮੈਡੀਕਲ ਸਟੋਰ ਵਾਲਾ ਫੜਿਆ ਜਾਂਦਾ ਹੈ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਏ. ਐੱਸ. ਆਈ. ਤਰਸੇਮ ਸਿੰਘ ਚੌਕੀ ਇੰਚਾਰਜ ਸੋਹੀਆਂ ਖੁਰਦ, ਏ. ਐੱਸ. ਆਈ. ਬਿਕਰਮ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹਰਜੀਤ ਸਿੰਘ, ਰਾਜਵਿੰਦਰ ਸਿੰਘ ਆਦਿ ਮੁਲਾਜਮ

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਚਾਰ ਸਟਾਫ ਮੈਂਬਰਾਂ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/> ਅਗਲੀ ਖ਼ਬਰ ਪਿੰਡ ਛੱਜਲਵੱਡੀ 'ਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।