31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਾਵਨ ਸਰੂਪਾਂ ਦਾ ਮਸਲਾ ਸਮੁੱਚੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ : ਪੰਥਕ ਆਗੂ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਥਕ ਆਗੂ ਭਾਈ ਮੋਹਕਮ ਸਿੰਘ ਤੇ ਮਨਜੀਤ ਸਿੰਘ ਭੋਮਾ, ਨਾਲ ਭਾਈ ਮੇਜਰ ਸਿੰਘ, ਸਤਨਾਮ ਸਿੰਘ ਮਨਾਵਾਂ ਤੇ ਹੋਰ ਆਗੂ | ਤਸਵੀਰ : ਹਰਜੀਤ ਸਿੰਘ <br/> 01-01-2026
ਅੰਮਿ੍ਤਸਰ, 31 ਦਸੰਬਰ (ਜਸਵੰਤ ਸਿੰਘ ਜੱਸ)-ਪੰਥਕ ਆਗੂਆਂ ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ ਤੇ ਸਤਨਾਮ ਸਿੰਘ ਮਨਾਵਾਂ ਨੇ ਅੱਜ ਇਥੇ ਦਿੱਲੀ ਸਿੱਖ ਗੁ: ਕਮੇਟੀ ਦੀ ਸਰਾਂ ਗੁਰੂ ਤੇਗ ਬਹਾਦਰ ਨਿਵਾਸ ਲਾਰੰਸ ਰੋਡ ਵਿਖੇ ਪੱੱਤਰਕਾਰਾਂ ਨਾਲ ਗੱਲਬਾਤ ਦੌਰਾਨ 328 ਪਾਵਨ ਸਰੂਪਾਂ ਦੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਘੇਰਦਿਆਂ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦਾ ਅੰਦਰੂਨੀ ਮਸਲਾ ਨਹੀਂ ਇਹ ਸਮੁੱਚੇ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਪੰਥ ਦਾ ਕੌਮੀ ਮਸਲਾ ਹੈ | ਉਨ੍ਹਾਂ ਕਿਹਾ ਕਿ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਵਸਦੇ ਸਿੱਖ ਜਾਂ ਹੋਰ ਵੀ ਧਰਮਾਂ ਦੇ ਲੋਕ ਜੋ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਸਥਾ ਰੱਖਦੇ ਹਨ, ਇਹ ਮਸਲਾ ਸਭ ਦੇ ਦਿਲਾਂ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨੂੰ ਇਸ ਮਸਲੇ 'ਤੇ ਤੁਰੰਤ ਪੰਥਕ ਜਥੇਬੰਦੀਆਂ ਦੀ ਮੀਟਿੰਗ ਬੁਲਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕੇ | ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਇਸ ਮਾਮਲੇ ਵਿਚ ਲਗਾਤਾਰ ਬਾਦਲ ਦਲ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਉਸ ਸਮੇਂ ਦੇ ਅਹੁਦੇਦਾਰਾਂ ਨੂੰ ਬਚਾਉਣ ਦੇ ਕਥਿਤ ਯਤਨ ਕਰ ਰਹੀ ਹੈ | ਉਨ੍ਹਾਂ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੀ ਨਿਯੁਕਤੀ 'ਤੇ ਵੀ ਸੁਆਲ ਖੜੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖਾਲਸਾ ਪੰਥ ਵਲੋਂ ਪ੍ਰਵਾਨਗੀ ਨਹੀਂ | ਇਸ ਮੌਕੇ ਭਾਈ ਮੇਜਰ ਸਿੰਘ ਪੰਜ ਪਿਆਰਾ, ਜਨਰਲ ਸ਼ਹੀਦ ਸੁਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ ਖਿਆਲਾ, ਜਗਦੀਸ਼ ਸਿੰਘ ਵਡਾਲਾ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਵੇਂ ਵਰ੍ਹੇ 'ਚ ਹੋਰ ਵੀ ਉਤਸ਼ਾਹ ਨਾਲ ਬਾਬਾ ਬਕਾਲਾ ਸਾਹਿਬ ਦਾ ਵਿਕਾਸ ਕਰਾਂਗੇ-ਕੰਗ <br/> ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ 'ਚ ਸਮਾਰਟ ਸਕਿੱਲਜ ਵਿਸ਼ੇ 'ਤੇ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।