12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੁਲਾਜ਼ਮਾਂ ਦੇ ਹੱਕਾਂ 'ਤੇ ਯੂਨੀਵਰਸਿਟੀ ਦੇ ਵੱਡੇ ਹਿੱਤਾਂ ਲਈ ਇਕੱਠੇ ਸੰਘਰਸ਼ ਦਾ ਐਲਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਤਿੰਨੇ ਐਸੋਸੀਏਸ਼ਨਾਂ ਵਲੋਂ ਇਕ ਮੰਚ 'ਤੇ ਇਕੱਠੇ ਹੋਣ ਦਾ ਫ਼ੈਸਲਾ

ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਤਿੰਨਾਂ ਐਸੋਸੀਏਸ਼ਨਾਂ ਦੇ ਪ੍ਰਧਾਨ | ਤਸਵੀਰ : ਹਰਜੀਤ ਸਿੰਘ <br/> 02-01-2026
ਅੰਮਿ੍ਤਸਰ, 1 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਹੀ ਸਾਰਥਕ ਉਪਰਾਲਾ ਕਰਦਿਆਂ ਟੀਚਿੰਗ ਐਸੋਸੀਏਸ਼ਨ, ਨਾਨ-ਟੀਚਿੰਗ ਐਸੋਸੀਏਸ਼ਨ ਅਤੇ ਆਫਿਸਰ ਐਸੋਸੀਏਸ਼ਨ ਨੇ ਆਪਸੀ ਸਹਿਯੋਗ ਨਾਲ ਇਕ ਸਾਂਝਾ ਮੰਚ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਤਿੰਨਾਂ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਯੂਨੀਵਰਸਿਟੀ ਅਤੇ ਮੁਲਾਜ਼ਮਾਂ ਨਾਲ ਜੁੜੇ ਮੁੱਖ ਮਸਲਿਆਂ 'ਤੇ ਸਰਬਸੰਮਤੀ ਨਾਲ ਫ਼ੈਸਲਾ ਕਰਦਿਆਂ ਕੋਆਰਡੀਨੇਸ਼ਨ ਕਮੇਟੀ ਬਣਾਉਣ 'ਤੇ ਸਹਿਮਤੀ ਹੋਈ, ਜਿਸ ਅਧੀਨ ਟੀਚਿੰਗ, ਨਾਨ-ਟੀਚਿੰਗ ਅਤੇ ਆਫਿਸਰ ਵਰਗ ਨਾਲ ਸੰਬੰਧਿਤ ਸਾਰੇ ਮੁੱਦੇ ਮਿਲ-ਜੁਲ ਕੇ ਚੁੱਕੇ ਜਾਣਗੇ | ਉਨ੍ਹਾਂ ਐਲਾਨ ਕੀਤਾ ਕਿ ਬਕਾਇਆ, ਪੇ ਕਮਿਸ਼ਨ, ਡੀ. ਏ. ਅਤੇ ਹੋਰ ਜਾਇਜ਼ ਮੰਗਾਂ ਲਈ ਇਕ ਝੰਡੇ ਹੇਠ ਇਕ-ਜੁੱਟ ਹੋ ਕੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ, ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਆਫਿਸਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਬਣਦੀ ਵਿੱਤੀ ਸਹਾਇਤਾ ਅਤੇ ਗ੍ਰਾਂਟ ਨਾ ਦਿੱਤੀ ਗਈ ਤਾਂ ਤਿੰਨਾਂ ਐਸੋਸੀਏਸ਼ਨਾਂ ਵਲੋਂ ਸੜਕਾਂ 'ਤੇ ਉਤਰ ਕੇ ਸਾਂਝਾ ਸੰਘਰਸ਼ ਕੀਤਾ ਜਾਵੇਗਾ | ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਪਹਿਲਾਂ ਹੀ ਵਿੱਤੀ ਘਾਟੇ ਨਾਲ ਜੂਝ ਰਹੀ ਹੈ, ਪਰ ਪੰਜਾਬ ਸਰਕਾਰ ਵਲੋਂ ਪਿਛਲੇ 4 ਮਹੀਨਿਆਂ ਦੀ ਬਣਦੀ 33 ਕਰੋੜ ਰੁਪਏ ਦੀ ਗ੍ਰਾਂਟ ਨਾ ਦੇ ਕੇ ਇਸ ਘਾਟੇ ਨੂੰ ਹੋਰ ਵਧਾਇਆ ਜਾ ਰਿਹਾ ਹੈ | ਮੁਲਾਜ਼ਮਾਂ ਨੂੰ ਅਜੇ ਤੱਕ ਡੀ. ਏ. ਅਤੇ ਹੋਰ ਹੱਕੀ ਲਾਭ ਨਹੀਂ ਮਿਲੇ | ਇਸ ਮੌਕੇ ਆਫਿਸਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਨਵੇਂ ਸਾਲ ਦੇ ਪਹਿਲੇ ਦਿਨ ਆਪਣਾ ਅਹੁਦਾ ਵੀ ਸੰਭਾਲਿਆ | ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਕਾਦਮਿਕ, ਖੋਜ ਅਤੇ ਖੇਡਾਂ ਦੇ ਖੇਤਰ ਵਿਚ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਹੋਰ ਮਜ਼ਬੂਤ ਹੋਏਗੀ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਤਿੰਨੇ ਐਸੋਸੀਏਸ਼ਨਾਂ ਵਲੋਂ ਇਕ ਮੰਚ 'ਤੇ ਇਕੱਠੇ ਹੋਣ ਦਾ ਫ਼ੈਸਲਾ ਅਗਲੀ ਖ਼ਬਰ ਸੋਹੀਆਂ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।