14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਾਲ 2026 ਦੀ ਆਮਦ 'ਤੇ ਵਿਰਸਾ ਵਿਹਾਰ 'ਚ 'ਸੰਗੀਤਮਈ ਸ਼ਾਮ' ਕੱਲ੍ਹ

ਅਜੀਤ ਡੈਸਕ 02-01-2026
ਅੰਮਿ੍ਤਸਰ, 1 ਜਨਵਰੀ (ਜਸਵੰਤ ਸਿੰਘ ਜੱਸ)-ਵਿਰਸਾ ਵਿਹਾਰ ਸੁਸਾਇਟੀ ਦੀ ਸੰਗੀਤ ਕਮੇਟੀ ਵਲੋਂ ਨਵੇਂ ਸਾਲ 2026 ਦੀ ਆਮਦ 'ਤੇ ਇਕ ਵਿਸ਼ੇਸ਼ ਸੱਭਿਆਚਰਕ 'ਸੰਗੀਤਮਈ ਸ਼ਾਮ' ਦਾ ਆਯੋਜਨ 3 ਜਨਵਰੀ ਸ਼ਨਿਚਵਾਰ ਨੂੰ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕੀਤਾ ਜਾ ਰਿਹਾ ਹੈ | ਵਿਰਸਾ ਵਿਹਾਰ ਸੁਸਾਇਟੀ ਸੰਗੀਤ ਕਮੇਟੀ ਦੇ ਕਨਵੀਨਰ ਤੇ ਨਾਮਵਰ ਗਾਇਕ ਤੇ ਸੰਗੀਤਕਾਰ ਹਰਿੰਦਰ ਸੋਹਲ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਮ 5 ਵਜੇ ਅਰੰਭ ਹੋਣ ਵਾਲੀ ਇਸ ਸੰਗੀਤਮਈ ਸ਼ਾਮ ਦੌਰਾਨ ਅੰਮਿ੍ਤਸਰ ਦੇ ਨਾਮਵਰ ਤੇ ਉੱਭਰਦੇ ਗਾਇਕ ਕਲਾਕਾਰਾਂ ਵਲੋਂ ਆਪਣੀ ਗਾਇਨ ਕਲਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦਰਸ਼ਕਾਂ ਲਈ ਦਾਖਲਾ ਮੁਫ਼ਤ ਹੋਵੇਗਾ |
ਪਿਛਲੀ ਖ਼ਬਰ ਹੰਡਿਆਇਆ ਵਿਖੇ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਜ਼ਰੂਰਤਮੰਦਾਂ ਨੂੰ ਦਵਾਈਆਂ ਵੰਡਣ 'ਚ ਰੋਟਰੀ ਕਲੱਬ ਦਾ ਕੈਮਿਸਟ ਐਸੋਸੀਏਸ਼ਨ ਕਰੇਗੀ ਪੂਰਾ ਸਹਿਯੋਗ-ਦੁੱਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।