ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਦਿਹਾਤੀ ਪੁਲਿਸ ਨੇ 114 ਮੁਲਜ਼ਮਾਂ ਨੂੰ ਕੀਤਾ ਕਾਬੂ : ਐੱਸ.ਐੱਸ.ਪੀ. <br/>
ਅਜੀਤ ਡੈਸਕ
22-01-2026
ਇਸ ਸਾਂਝੀ ਕਾਰਵਾਈ ਦੌਰਾਨ 141 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਦਕਿ ਬਾਕੀ ਸ਼ੱਕੀ ਵਿਅਕਤੀਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਅਤੇ ਉਨ੍ਹਾਂ ਦੀਆਂ ਗਤਿਵਿਧੀਆਂ ਦੀ ਤਸਦੀਕ ਕੀਤੀ ਗਈ | ਇਹ ਪ੍ਰਗਟਾਵਾ ਅੱਜ ਇਥੇ ਟੀਮਾਂ ਵਲੋਂ ਕੀਤੀ ਕਾਰਵਾਈ ਸਾਂਝੀ ਕਰਦਿਆਂ ਐੱਸ.ਐੱਸ.ਪੀ. ਦਿਹਾਤੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਖਿਲਾਫ ਲਗਾਤਾਰ ਅਤੇ ਸਖ਼ਤ ਮੁਹਿੰਮ ਤਹਿਤ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਅੱਜ ਸਵੇਰੇ ਇੱਕ ਵੱਡੀ, ਸੁਚੱਜੀ ਅਤੇ ਬਰੀਕੀ ਨਾਲ ਯੋਜਨਾ ਬੱਧ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਕਾਰਵਾਈ ਦਾ ਮੁੱਖ ਉਦੇਸ਼ ਜ਼ਿਲ੍ਹਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਰਗਰਮ ਸੁੰਗਠਿਤ ਅਪਰਾਧੀ ਗੈਂਗਾਂ ਦੇ ਨੈੱਟਵਰਕ ਨੂੰ ਤੋੜਨਾ, ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਸੀ | ਪੁਲਿਸ ਨੇ ਮੁਲਜ਼ਮਾਂ ਤੋਂ 107 ਗ੍ਰਾਮ ਹੈਰੋਇਨ ਤੇ 5 ਮੋਬਾਈਲ ਫੋਨ ਬਰਾਮਦ ਕੀਤੇ ਹਨ |