11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਬਸੰਤ ਪੰਚਮੀ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਲਾਨਾ ਜੋੜ ਮੇਲੇ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਜਥਾ ਅੰਮਿ੍ਤਮਈ ਗੁਰਬਾਣੀ ਦਾ ਮਨੋਹਰ ਕੀਰਤਨ ਕਰ ਕੇ ਸੰਗਤਾਂ ਨਾਲ ਗੁਰੂ ਸ਼ਬਦ ਦੀ ਸਾਂਝ ਪਾਉਂਦੇ ਹੋਏੇ | (ਸੱਜੇ) ਪੰਥ ਪ੍ਰਸਿੱਧ ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਉਂਦਾ ਹੋਇਆ | ਅਜੀਤ ਤਸਵੀਰ <br/> 24-01-2026
ਛੇਹਰਟਾ, 23 ਜਨਵਰੀ (ਪੱਤਰ ਪੇ੍ਰਤਕ)- ਸੰਸਾਰ ਪ੍ਰਸਿੱਧ ਬਸੰਤ ਪੰਚਮੀ ਜੋੜ ਮੇਲਾ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ 6ਵੀਂ ਅੰਮਿ੍ਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਤੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਖੈਰਾਬਾਦ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਪ੍ਰਬੰਧਾਂ ਹੇਠ 22 ਤੇ 23 ਜਨਵਰੀ (ਦਿਨ ਵੀਰਵਾਰ ਤੇ ਸ਼ੁਕਰਵਾਰ) ਨੂੰ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਲਗਾਤਾਰ ਦੋ ਦਿਨ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਉੱਚ ਕੋਟੀ ਦੇ ਢਾਡੀ, ਕਵੀਸ਼ਰ, ਪ੍ਰਚਾਰਕ ਤੇ ਵਿਦਵਾਨਾਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ | ਬਸੰਤ ਪੰਚਮੀ ਜੋੜ ਮੇਲੇ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਬਸੰਤੀ ਰੰਗ ਦੇ ਕੱਪੜੇ ਪਹਿਨ ਕੇ ਨਤਮਸਤਕ ਹੋਈਆਂ ਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾ ਸੋਸਾਇਟੀਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਜੋੜ ਮੇਲੇ ਦੌਰਾਨ ਪੰਘੂੜੇ ਤੇ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ ਸਜੀਆਂ ਹੋਈਆਂ ਸਨ | ਨੌਜਵਾਨਾਂ ਵਲੋਂ ਪਤੰਗਬਾਜ਼ੀ ਦੇ ਮੁਕਾਬਲੇ ਕੀਤੇ ਗਏ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਅੰਤਿ੍ੰਗ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ, ਜਥੇ: ਬਾਵਾ ਸਿੰਘ ਗੁਮਾਨਪੁਰਾ ਸ਼੍ਰੋਮਣੀ ਕਮੇਟੀ ਮੈਂਬਰ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਖੈਰਾਬਾਦ, ਹਰਿੰਦਰ ਸਿੰਘ ਮੀਤ ਮੈਨੇਜਰ, ਦਿਲਬਾਗ ਸਿੰਘ ਇੰਸਪੈਕਟਰ, ਜਸਪਾਲ ਸਿੰਘ ਪ੍ਰਚਾਰਕ, ਗੁਰਵਿੰਦਰ ਸਿੰਘ ਪ੍ਰਚਾਰਕ, ਹਰਸੇਵਕ ਸਿੰਘ ਹੈੱਡ ਗ੍ਰੰਥੀ, ਅਮਨਦੀਪ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ, ਤਰਲੋਚਨ ਸਿੰਘ ਘਈ ਪ੍ਰਧਾਨ ਮੀਰੀ ਪੀਰੀ ਸੇਵਕ ਸਭਾ, ਕੈਪਟਨ ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਖ਼ਜ਼ਾਨਚੀ, ਸਰਬਜੀਤ ਸਿੰਘ ਭਿੱਟੇਵੱਢ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜਗਦੀਸ਼ ਰਾਜ ਧਵਨ ਨਮਿਤ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਵਿਖੇ ਕੀਰਤਨ ਸਮਾਗਮ ਕਰਵਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।