11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਨੂੰ

ਅਜੀਤ ਡੈਸਕ 24-01-2026
ਮਜੀਠਾ, 23 ਜਨਵਰੀ (ਮਨਿੰਦਰ ਸਿੰਘ ਸੋਖੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਪ੍ਰਬੰਧਕ ਕਮੇਟੀ ਗੁਰਦੁਆਰਾ ਭਗਤ ਰਵਿਦਾਸ ਜੀ, ਪ੍ਰਬੰਧਕ ਕਮੇਟੀ ਗੁਰਦੁਆਰਾ ਬਾਬਾ ਕਾਹਨ ਸਿੰਘ ਤੇ ਹੋਰ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪਵਿੱਤਰ ਜਨਮ ਦਿਹਾੜਾ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ 27 ਜਨਵਰੀ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸ੍ਰਬੰਧ ਵਿਚ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਜਨਮ ਦਿਹਾੜੇ ਦੇ ਸੰਬੰਧ ਵਿਚ 26 ਜਨਵਰੀ ਨੂੰ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਜਾਵੇਗੀ ਜਿਹੜੀ ਕਿ ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਆਰੰਭ ਹੋਵੇਗੀ ਅਤੇ ਸਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ ਅਤੇ 27 ਜਨਵਰੀ ਨੂੰ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਵਿਖੇ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਹਾਨ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਪਵਿੱਤਪਾਲ ਸਿੰਘ ਮਜੀਠਾ ਦੇ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਪਰੰਤ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਵਲੋਂ ਬੀਰ ਰਸ ਵਾਰਾਂ ਅਤੇ ਬਾਬਾ ਦੀਪ ਸਿੰਘ ਦੀ ਜੀਵਨੀ ਤੇ ਆਧਾਰਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ |

ਪਿਛਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਬਰਸੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਅੰਮਿ੍ਤਸਰ ਜ਼ਿਲ੍ਹੇ ਦੇ 89 ਨਾਮਵਰ ਹਸਪਤਾਲ ਮੁਫ਼ਤ ਇਲਾਜ ਲਈ ਸੂਚੀਬੱਧ : ਡਿਪਟੀ ਕਮਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।