17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹਿਜ਼ਾਦਾ ਨੰਦ ਕਾਲਜ਼ ਵਿਖੇ ਵੋਟਰ ਦਿਵਸ ਮਨਾਇਆ <br/>

ਅਜੀਤ ਡੈਸਕ 25-01-2026
ਅੰਮਿ੍ਤਸਰ, 24 ਜਨਵਰੀ (ਰੇਸ਼ਮ ਸਿੰਘ)-ਸ਼ਹਿਜ਼ਾਦਾਨੰਦ ਕਾਲਜ ਗ੍ਰੀਨ ਐਵੀਨਿੳ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਸੁਸ਼ਮਾ ਮਹਿਰਾ ਦੀ ਪ੍ਰਧਾਨਗੀ ਹੇਠ ਅਤੇ ਪਿ੍ੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਐੱਨ.ਐੱਸ.ਐੱਸ, ਕਾਨੂੰਨੀ ਸਾਖਰਤਾ ਕਲੱਬ ਅਤੇ ਚੋਣ ਸਾਖਰਤਾ ਕਲੱਬ ਦੇ ਸਹਿਯੋਗ ਨਾਲ ਵੋਟਰ ਦਿਵਸ ਮਨਾਇਆ ਗਿਆ |
ਐੱਨ.ਐੱਸ.ਐੱਸ ਦੇ ਪ੍ਰੋਗਰਾਮ ਅਫਸਰ ਡਾ. ਕਵਲਜੀਤ ਕੌਰ ਨੇ ਵਿਦਿਅਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਸਹੁੰ ਚੁਕਵਾਈ | ਉਨ੍ਹਾਂ ਦਸਿਆ ਕਿ 25 ਜਨਵਰੀ ਦੇਸ਼ ਭਰ 'ਚ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ ਇਸ ਦਿਨ ਨੂੰ ਮਨਾਉਣ ਪਿੱਛੇ ਇਹੀ ਧਾਰਨਾ ਹੈ ਹਰ ਵੋਟਰ ਨੂੰ ਭਾਰਤ ਦੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਡਾ. ਬਲਜੀਤ ਰੰਧਾਵਾ, ਸ੍ਰੀਮਤੀ ਨਵਨੀਤ ਕੌਰ ਦਿਓਲ, ਪ੍ਰੋ. ਸੋਨੀਆ, ਪ੍ਰੋ. ਮੀਨਾਕਸ਼ੀ ਅਤੇ ਡਾ. ਕਵਲਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰੇਲਵੇ ਸਟੇਸ਼ਨ 'ਤੇ ਜੀ.ਆਰ.ਪੀ. ਵਲੋਂ ਚੈਕਿੰਗ ਮੁਹਿੰਮ ਚਲਾਈ <br/> ਅਗਲੀ ਖ਼ਬਰ ਭਾਰਤੀ ਵਪਾਰ ਮੰਡਲ ਨੇ ਬਿਜਲੀ ਬੋਰਡ ਦੇ ਮੁੱਖ ਇੰਜੀਨੀਅਰ ਨੂੰ ਬਿਜਲੀ ਸੰਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਜਾਣੰੂ ਕਰਵਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।