11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੰਜਾਬੀ ਬਾਗ਼ ਕਾਲੋਨੀ ਵਿਖੇ ਸਜਾਇਆ ਗਿਆ ਧਾਰਮਿਕ ਸਮਾਗਮ <br/>

ਅਜੀਤ ਡੈਸਕ 26-01-2026
ਅੰਮਿ੍ਤਸਰ, 25 ਜਨਵਰੀ (ਹਰਮਿੰਦਰ ਸਿੰਘ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬੀ ਬਾਗ ਕਾਲੋਨੀ ਤਰਨ ਤਰਨ ਰੋਡ ਵਿਖੇ ਹੋਏ |ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਹੋਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਸ਼ਬਦ ਕੀਰਤਨ ਗਾਇਨ ਕੀਤੇ ਗਏ | ਸ਼ਬਦ ਕੀਰਤਨ ਦੀ ਸ਼ੁਰੂਆਤ ਬੀਬੀ ਸੁਰਿੰਦਰ ਕੌਰ ਦੇ ਪਰਿਵਾਰ ਦੇ ਬੱਚਿਆਂ ਨੇ ਕੀਤੀ ਉਪਰੰਤ ਭਾਈ ਦਲਜੀਤ ਸਿੰਘ, ਬੀਬੀ ਅਰਵਿੰਦਰ ਕੌਰ ਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਸੁਸਾਇਟੀ ਵਲੋਂ ਬੀਬੀ ਸੁਰਿੰਦਰ ਕੌਰ ਪਰਿਵਾਰ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਗੁਰਬਖ਼ਸ਼ ਸਿੰਘ ਬੱਗਾ ਵਲੋਂ ਸਟੇਜ ਦੀ ਸੇਵਾ ਨਿਭਾਈ ਅਤੇ ਭਾਈ ਜਗਦੀਸ਼ ਸਿੰਘ ਨੇ ਹੁਕਮਨਾਮਾ ਲਿਆ | ਇਸ ਮੌਕੇ ਭਾਈ ਜਸਬੀਰ ਸਿੰਘ, ਭੁਪਿੰਦਰ ਸਿੰਘ, ਵਿਕੀ ਵੀਰ ਜੀ, ਜਸਬੀਰ ਸਿੰਘ ਅਰੋੜਾ, ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਡੀਈਸੀ ਪੱਖਿਆਂ ਵਾਲੇ, ਭਾਈ ਜਵਾਹਰਲਾਲ ਸਿੰਘ, ਅਵਤਾਰ ਸਿੰਘ ਖਾਲਸਾ, ਗੁਰਬੀਰ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਬਰਗਾੜੀ ਤੇ ਕੋਟਕਪੁਰਾ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਮਿਲਣੀ ਜ਼ਰੂਰੀ-ਚੀਮਾ ਬਾਠ <br/> ਅਗਲੀ ਖ਼ਬਰ 'ਜੀ-ਰਾਮ ਜੀ ਯੋਜਨਾ' ਬਾਰੇ ਜਨਤਾ ਨੂੰ ਗੁੰਮਰਾਹ ਕਰਨ ਲਈ 'ਆਪ' ਅਤੇ ਕਾਂਗਰਸ ਝੂਠ ਬੋਲ ਰਹੇ ਹਨ-ਰਾਕੇਸ਼ ਰਾਠੌਰ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।