12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅੱਡਾ ਮਾਨਾਂਵਾਲਾ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 26-01-2026
ਮਾਨਾਂਵਾਲਾ, 25 ਜਨਵਰੀ (ਗੁਰਦੀਪ ਸਿੰਘ ਨਾਗੀ)-ਸਿੱਖ ਕੌਮ ਦੇ ਮਹਾਨ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਪਕੀਪਰ ਐਸੋਸੀਏਸ਼ਨ ਅੱਡਾ ਮਾਨਾਂਵਾਲਾ ਵਲੋਂ ਸਮੂਹ ਦੁਕਾਨਦਾਰਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਕਰਵਾਏ ਗਏ ਸਮਾਗਮ ਦੌਰਾਨ ਬਾਬਾ ਬਲਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਪਰੰਤ ਐਸ਼ੋਸੀਏਸ਼ਨ ਦੇ ਮੁੱਖ ਸੇਵਾਦਾਰ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਸਮੂਹ ਦੁਕਾਨਦਾਰਾਂ ਨੇ ਲੰਗਰ ਲਗਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸੇਵਾ ਕੀਤੀ | ਇਸ ਮੌਕੇ ਮੁੱਖ ਸੇਵਾਦਾਰ ਅਸ਼ਵਨੀ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਤਪਾਲ ਸਿੰਘ ਥਿੰਦ, ਕੁਲਦੀਪ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ ਰਾਣਾ, ਲਖਵਿੰਦਰ ਸਿੰਘ, ਰਛਪਾਲ ਸਿੰਘ, ਇਕਬਾਲ ਸਿੰਘ, ਜਗਤਾਰ ਸਿੰਘ, ਅਤੁੱਲ ਨੰਦਾ, ਸਿਮਰਨ ਸਿੰਘ, ਭੁਪਿੰਦਰ ਸਿੰਘ ਰਾਜੂ, ਸਤਨਾਮ ਸਿੰਘ, ਵਜ਼ੀਰ ਚੰਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਵਾਇਤੀ ਪਹਿਰਾਵੇ 'ਚ ਸਜੇ ਨੌਜਵਾਨਾਂ ਨੇ ਸੀ. ਐੱਨ. ਆਈ. ਮਾਡਰੇਟਰ ਡਾ: ਕੈਨਿੰਗ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਬਰਮਿੰਘਮ ਦੇ ਸਾਬਕਾ ਮੇਅਰ ਕਾਰਲ ਰਾਈਸ ਦੀ ਅਗਵਾਈ ਹੇਠ 23 ਮੈਂਬਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।