12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼੍ਰੋਮਣੀ ਕਮੇਟੀ ਵਲੋਂ ਅਜਨਾਲਾ ਖੇਤਰ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਵੰਡੀ

ਅਜੀਤ ਡੈਸਕ 01-02-2026
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਜੀ. ਆਰ. ਡੀ. ਕਾਨਵੈਂਟ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸਿੱਖੀ ਦੇ ਪ੍ਰਚਾਰ, ਪ੍ਰਸਾਰ ਅਤੇ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਵੰਡੀ ਗਈ | ਇਸ ਮੌਕੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਦੱਸਿਆ ਕਿ ਹਰ ਸਾਲ ਨਵੰਬਰ ਮਹੀਨੇ ਧਰਮ ਪ੍ਰਚਾਰ ਕਮੇਟੀ ਵਲੋਂ ਸਕੂਲੀ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ | ਜਿਸ ਵਿਚ 70 ਪ੍ਰਤੀਸ਼ਤ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਕ੍ਰਮਵਾਰ 1100 ਅਤੇ 2100 ਰੁਪਏ ਵਜ਼ੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਦੇ ਵੱਖ-ਵੱਖ ਸਕੂਲਾਂ ਵਿਚ 1 ਲੱਖ ਦੇ ਕਰੀਬ ਵਜ਼ੀਫ਼ਾ ਰਾਸ਼ੀ ਬੱਚਿਆਂ ਨੂੰ ਵੰਡੀ ਗਈ, ਜਿਸ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਜਨਾਲਾ, ਜੀ. ਆਰ. ਡੀ. ਕਾਨਵੈਂਟ ਸਕੂਲ ਅਜਨਾਲਾ, ਖ਼ਾਲਸਾ ਪਬਲਿਕ ਸਕੂਲ ਗੱਗੋਮਾਹਲ, ਨਵਜੋਤੀ ਪਬਲਿਕ ਸਕੂਲ ਗੱਗੋਮਾਹਲ, ਗੁਰੂ ਨਾਨਕ ਸਕੂਲ ਮਾਕੋਵਾਲ ਅਤੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਰਮਦਾਸ ਦੇ ਵਿਦਿਆਰਥੀ ਸ਼ਾਮਿਲ ਹਨ | ਇਸ ਮੌਕੇ ਪਿ੍ੰ: ਗੁਰਦਰਸ਼ਨ ਬਜਾਜ, ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਭਾਈ ਮਲਕੀਤ ਸਿੰਘ ਸ਼ੇਖਭੱਟੀ, ਭਾਈ ਦਲਜੀਤ ਸਿੰਘ ਵਿਛੋਆ ਅਤੇ ਭਾਈ ਸੁਖਰਾਜ ਸਿੰਘ ਪ੍ਰਚਾਰਕ ਹਾਜ਼ਰ ਸਨ |
ਪਿਛਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਦਾ ਘੱਟ ਗਿਣਤੀ ਲੋਕ ਭਲਾਈ ਸੰਸਥਾ ਵਲੋਂ ਸਨਮਾਨ <br/> ਅਗਲੀ ਖ਼ਬਰ ਮਹਾਂਪੁਰਸ਼ਾਂ ਦੀ ਯਾਦ 'ਚ ਕੰਦੋਵਾਲੀ ਵਿਖੇ ਗੁਰਮਤਿ ਸਮਾਗਮ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।