12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ <br/>

ਅਜੀਤ ਡੈਸਕ 01-02-2026
ਜਗਦੇਵ ਕਲਾਂ, 31 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਖਤਰਾਏ ਕਲਾਂ ਵਿਖੇ ਹੋਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕਰਨ ਲਈ ਪ੍ਰਬੰਧਕਾਂ ਦੀ ਅਹਿਮ ਮੀਟਿੰਗ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਹੋਈ | ਇਸ ਮੌਕੇ ਵਿਚਾਰ ਚਰਚਾ ਕਰਨ ਉਪਰੰਤ ਸਾਬਕਾ ਸਰਪੰਚ ਦਲਜੀਤ ਸਿੰਘ ਖਤਰਾਏ ਕਲਾਂ, ਬਾਬਾ ਕਸ਼ਮੀਰ ਸਿੰਘ, ਸਾਬਕਾ ਸਰਪੰਚ ਗੁਰਬਚਨ ਸਿੰਘ ਆਦਿ ਮੁਹਤਬਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਗਰ ਦੀਆਂ ਸਮੂਹ ਸੰਗਤਾਂ ਅਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਉਕਤ ਸਾਲਾਨਾ ਜੋੜ ਮੇਲੇ ਦੌਰਾਨ 18 ਫਰਵਰੀ ਨੂੰ ਬਾਬਾ ਜੀ ਦੇ ਅਸਥਾਨ 'ਤੇ ਰਾਤ ਵੇਲੇ ਪ੍ਰਸਿੱਧ ਕਵਾਲ ਬਾਬਾ ਜੀ ਦੀ ਸ਼ਾਨ 'ਚ ਮਹਿਫਲ ਲਾਉਣਗੇ ਅਤੇ 19 ਫਰਵਰੀ ਨੂੰ ਪੰਜਾਬੀ ਲੋਕ ਗਾਇਕੀ ਦੇ ਖੁੱਲੇ ਅਖਾੜੇ ਦੌਰਾਨ ਨਾਮਵਰ ਪੰਜਾਬੀ ਲੋਕ ਗਾਇਕ ਜੋੜੀ ਹਰਜੀਤ ਸਿੱਧੂ ਤੇ ਬੀਬਾ ਪ੍ਰਵੀਨ ਦਰਦੀ, ਭਿੰਦਰ ਬੱਗਾ ਤੇ ਬੀਬਾ ਮਨੀਸ਼ਾ ਸੰਧੂ ਤੋਂ ਇਲਾਵਾ ਉੱਚਕੋਟੀ ਦੇ ਕਲਾਕਾਰ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ | ਇਸ ਮੌਕੇ ਸਰਪੰਚ ਨਿਸ਼ਾਨ ਸਿੰਘ ਸ਼ਾਹ, ਗੁਰਨਾਮ ਸਿੰਘ ਸਲੋਦੀਨ, ਥਾਣੇਦਾਰ ਗੁਰਬਖਸ਼ ਸਿੰਘ, ਮੈਂਬਰ ਹਰਪਾਲ ਸਿੰਘ, ਨੰਬਰਦਾਰ ਹਰਪਾਲ ਸਿੰਘ, ਭਗਵੰਤ ਸਿੰਘ, ਨੱਥਾ ਸਿੰਘ, ਪੂਰਨ ਸਿੰਘ ਨੌਹਰੀਆ, ਪ੍ਰਧਾਨ ਨਾਨਕ ਸਿੰਘ, ਸਾਬਕਾ ਸਰਪੰਚ ਗੁਲਜਾਰ ਸਿੰਘ, ਮੈਂਬਰ ਬਲਜਿੰਦਰ ਸਿੰਘ, ਕੁਲਵੰਤ ਸਿੰਘ ਕਾਲਾ, ਡਾ: ਬਲਜਿੰਦਰ ਸਿੰਘ, ਜੋਗਿੰਦਰ ਸਿੰਘ ਸਰਕਾਰੀਆ, ਸਵਿੰਦਰ ਸਿੰਘ ਦੋਧੀ, ਲਵ ਪਹਿਲਵਾਨ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਨੂੰ ਮਨਰੇਗਾ ਬਹਾਲ ਕਰਨ ਲਈ ਮਜਬੂਰ ਕੀਤਾ ਜਾਵੇਗਾ-ਹਰਪ੍ਰਤਾਪ ਸਿੰਘ ਅਜਨਾਲਾ <br/>... ਅਗਲੀ ਖ਼ਬਰ ਜਥੇ. ਬਾਬਾ ਮੇਜਰ ਸਿੰਘ ਸੋਢੀ ਦਾ ਘੱਟ ਗਿਣਤੀ ਲੋਕ ਭਲਾਈ ਸੰਸਥਾ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।