12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖ਼ਾਲਸਾ ਦੀ ਹੋਈ ਅਹਿਮ ਬੈਠਕ <br/>

ਅਜੀਤ ਡੈਸਕ 01-02-2026
ਛੇਹਰਟਾ, 31 ਜਨਵਰੀ (ਪੱਤਰ ਪ੍ਰੇਰਕ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖਾਲਸਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਹੋਈ, ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 5 ਫਰਵਰੀ ਨੂੰ ਦਿੱਤੇ ਗਏ ਸੱਦੇ ਤਹਿਤ ਪੰਜਾਬ ਭਰ ਵਿਚ ਸਾਰੇ ਹੀ ਮੈਂਬਰ ਪਾਰਲੀਮੈਂਟ ਦੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਣ ਦਾ ਪ੍ਰੋਗਰਾਮ ਦਿੱਤਾ ਗਿਆ ਹੈ, ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਨੇ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਇਸ ਕੀਤੇ ਜਾ ਰਹੇ ਘਿਰਾਓ ਵਿਚ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਣ ਤਾਂ ਜੋ ਪੰਜਾਬ ਤੇ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਮਨਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਕੋਟ ਖਾਲਸਾ ਤੋਂ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਦੇ ਵਿਚ ਕਿਸਾਨਾਂ ਤੇ ਮਜ਼ਦੂਰਾਂ ਦਾ ਜਥਾ ਸ਼ਾਮਿਲ ਹੋਵੇਗਾ | ਜਥੇ: ਮੇਜਰ ਸਿੰਘ ਸਰਕਾਰੀਆ ਨੇ ਅਖੀਰ ਵਿਚ ਉਨ੍ਹਾਂ ਨੇ ਮੁਲਾਜ਼ਮਾਂ, ਦੁਕਾਨਦਾਰਾਂ, ਸ਼ਹਿਰੀਆਂ, ਵਿਦਿਆਰਥੀਆਂ, ਮਜ਼ਦੂਰਾਂ ਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਤੇ ਕੇਂਦਰ ਸਰਕਾਰ ਨੂੰ ਬਿਜਲੀ ਬੋਰਡ ਵੇਚਣ ਤੇ ਹੋਰ ਕਿਸਾਨ ਵਿਰੋਧੀ ਫ਼ੈਸਲਿਆਂ ਤੋਂ ਰੋਕਿਆ ਜਾ ਸਕੇ | ਇਸ ਮੌਕੇ ਸਰਵਨ ਸਿੰਘ, ਦੀਦਾਰ ਸਿੰਘ, ਅਮਨਦੀਪ ਸਿੰਘ ਖਿਆਲੀਆ, ਮਨਜੀਤ ਸਿੰਘ, ਕੁਲਵੰਤ ਸਿੰਘ, ਖੁਸ਼ਬੀਰ ਸਿੰਘ, ਤੇਜਬੀਰ ਸਿੰਘ, ਗੁਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਦੀ 649ਵੀਂ ਜੈਅੰਤੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ <br/> ਅਗਲੀ ਖ਼ਬਰ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵਲੋਂ ਡਾਇਰੀ ਤੇ ਕਲੰਡਰ ਲੋਕ ਅਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।