13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਤੇ ਆਤਿਸ਼ਬਾਜ਼ੀ <br/>

ਅਜੀਤ ਡੈਸਕ 01-02-2026

ਅੰਮਿ੍ਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰ੍ਰਬੰਧਕਾਂ ਵਲੋਂ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਤੇ ਆਤਿਸ਼ਬਾਜ਼ੀ ਚਲਾਈ ਗਈ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਅੱਜ ਪ੍ਰਕਾਸ਼ ਪੂਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜੀਆਂ | ਸ਼ਾਮ ਨੂੰ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬਿਜਲਈ ਦੀਪਮਾਲਾ ਕੀਤੀ ਗਈ ਉਥੇ ਸ਼ਰਧਾਲੂਆਂ ਵਲੋਂ ਵੀ ਸਰੋਵਰ ਕਿਨਾਰੇ ਰਵਾਇਤੀ ਦੀਵੇ ਤੇ ਮੋਮਬੱਤੀਆਂ ਬਾਲ ਕੇ ਦੀਪਮਾਲਾ ਕੀਤੀ ਗਈ | ਰਹਿਰਾਸ ਸਾਹਿਬ ਦੇ ਪਾਠ ਅਤੇ ਆਰਤੀ ਉਪਰੰਤ ਆਤਿਸ਼ਬਾਜੀ ਵੀ ਚਲਾਈ ਗਈ | ਮੈਨੇਜਰ ਨੇ ਦੱਸਿਆ ਕਿ ਗੁਰੂ ਕੇ ਲੰਗਰ ਵਿਚ ਵੀ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਪਕਵਾਨ ਤਿਆਰ ਕਰਕੇ ਵਰਤਾਏ ਗਏ |
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ 7ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਸਹਿਤ ਮਨਾਇਆ : ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰਦੁਆਰਾ ਸਾਹਿਬ ਕਾਲਜ ਕੈਂਪਸ ਵਿਖੇ ਉਤਸ਼ਾਹ, ਸਤਿਕਾਰ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਇਸ ਮੌਕੇ ਖਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆਂ ਨੇ ਧੁਰ ਕੀ ਗੁਰਬਾਣੀ ਦੇ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤਾਂ ਨੂੰ ਅੱਜ ਦੇ ਪਵਿੱਤਰ ਦਿਹਾੜੇ 'ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਦੁਆਰਾ ਵਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਅਤੇ ਸਿੱਖ ਇਤਿਹਾਸਕਾਰ ਪਿ੍ੰ: ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਸੰਬੰਧੀ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਸ: ਛੀਨਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ 'ਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਪ੍ਰੀਖਿਆਂਂ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਗੁਰਪ੍ਰੀਤ ਸਿੰਘ ਗਿੱਲ, ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ ਨਰਸਿੰਗ ਦੇ ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪਿ੍ੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪਿ੍ੰਸੀਪਲ ਨਿਰਮਲਜੀਤ ਕੌਰ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੇ ਪਿ੍ੰ: ਗੁਰਿੰਦਰਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਦੇ ਪਿ੍ੰਸੀਪਲ ਪਰਮਜੀਤ ਸਿੰਘ ਤੇ ਅਧੀਨ ਸਕੱਤਰ ਡੀ. ਐੱਸ. ਰਟੌਲ ਤੋਂ

ਪਿਛਲੀ ਖ਼ਬਰ ਐੱਸ. ਐੱਮ. ਓ. ਡਾ. ਭਾਰਤੀ ਧਵਨ ਮੁਅੱਤਲ ਅਗਲੀ ਖ਼ਬਰ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ 'ਤੇ ਪੁਲਿਸ ਵਲੋਂ ਨੌਜਵਾਨ ਦੀ ਕੀਤੀ ਕੁੱਟਮਾਰ 'ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।