13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਟੇਜ ਨਾਟਕ 'ਹਮਾਰੇ ਰਾਮ' ਦੇ ਸ਼ੋਅ ਵਿਖਾਉਣ ਦੇ ਫ਼ੈਸਲੇ 'ਤੇ ਜਤਾਇਆ ਇਤਰਾਜ਼

ਅਜੀਤ ਡੈਸਕ 01-02-2026
ਅੰਮਿ੍ਤਸਰ, 31 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਹਫ਼ਤੇ ਕੈਬਨਿਟ ਮੀਟਿੰਗ 'ਚ ਪਾਸ ਕੀਤੇ ਫ਼ੈਸਲੇ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਸਰਕਾਰੀ ਖ਼ਰਚੇ 'ਤੇ ਸਟੇਜ ਨਾਟਕ 'ਹਮਾਰੇ ਰਾਮ' ਦੇ 40 ਸ਼ੋਅ ਵਿਖਾਉਣ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ ਜਤਾਇਆ ਹੈ | ਇਸ ਸੰਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਸੁਮੀਤ ਅੰਮਿ੍ਤਸਰ, ਸੁਖਵਿੰਦਰ ਬਾਗਪੁਰ, ਜੋਗਿੰਦਰ ਕੁੱਲੇਵਾਲ, ਸੁਰਜੀਤ ਟਿੱਬਾ ਅਤੇ ਜਸਵਿੰਦਰ ਫਗਵਾੜਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤੀ ਸੂਬੇ ਦਾ ਇਕ ਧਰਮ ਨਿਰਲੇਪ ਆਧਾਰ ਹੈ ਅਤੇ ਧਰਮ ਨੂੰ ਮੰਨਣ ਜਾਂ ਨਾ ਮੰਨਣ ਦਾ ਹਰੇਕ ਵਿਅਕਤੀ ਦਾ ਨਿੱਜੀ ਮਾਮਲਾ ਹੈ, ਇਸ ਲਈ ਪੰਜਾਬ ਸਰਕਾਰ ਵਲੋਂ ਲੋਕਾਂ ਤੋਂ ਟੈਕਸਾਂ ਦੇ ਰੂਪ 'ਚ ਇਕੱਠੇ ਕੀਤੇ ਕੀਮਤੀ ਜਨਤਕ ਸਰਮਾਏ ਨੂੰ ਕਿਸੇ ਵੀ ਧਰਮ ਨੂੰ ਪ੍ਰੋਤਸਾਹਿਤ ਕਰਨ ਅਤੇ ਧਾਰਮਿਕ ਕਾਰਜਾਂ ਉਤੇ ਫਜ਼ੂਲ ਖਰਚ ਕਰਨ ਦਾ ਕੋਈ ਸੰਵਿਧਾਨਿਕ ਅਧਿਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਫੰਡਾਂ ਦੀ ਘਾਟ ਕਰਕੇ ਪੰਜਾਬ ਦੇ ਪੜ੍ਹੇ ਲਿਖੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਹੱਕੀ ਆਰਥਿਕ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਪਰ ਇਸਦੇ ਬਿੱਲਕੁਲ ਉਲਟ ਲੋਕਾਂ ਦੀ ਧਾਰਮਿਕ ਆਸਥਾ ਦੀ ਆੜ ਹੇਠ ਅਜਿਹੀ ਫ਼ਿਰਕੂ ਸਿਆਸਤ ਕਰਕੇ ਕਰੋੜਾਂ ਰੁਪਏ ਦੀ ਬਰਬਾਦੀ ਕੀਤੀ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਧਾਰਮਿਕ ਆਸਥਾ ਦੀ ਆੜ ਹੇਠ ਕਰੋੜਾਂ ਰੁਪਏ ਦੇ ਜਨਤਕ ਸਰਮਾਏ ਦੀ ਕੀਤੀ ਜਾ ਰਹੀ ਬਰਬਾਦੀ ਦੇ ਫ਼ੈਸਲਿਆਂ ਉਤੇ ਤੁਰੰਤ ਰੋਕ ਲਗਾਈ ਜਾਵੇ |
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਨੇ ਦੇਸ਼ ਦੇ ਬਹਾਦਰਾਂ ਦਾ ਸਨਮਾਨ ਕਰਦੇ ਹੋਏ ਸ਼ਹੀਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਛੀਨਾ ਕਰਮ ਸਿੰਘ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।