18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਨਾਨਕ ਨਗਰ ਦੀ ਸੀਵਰੇਜ ਸਮਸਿਆ ਦਾ ਨਿਪਟਾਰਾ ਕਰਵਾਉਣ ਲਈ ਪਿ੍ਯੰਕਾ ਸ਼ਰਮਾ ਮੌਕੇ 'ਤੇ ਪਹੁੰਚੀ <br/>

ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਵਾਰਡ ਨੰ: 15 ਦੇ ਅਧੀਨ ਇਲਾਕਾ ਗੁਰੂ ਨਾਨਕ ਨਗਰ ਵਿਖੇ ਬੰਦ ਪਏ ਸੀਵਰੇਜ ਅਤੇ ਲੋਕਾਂ ਦੇ ਘਰਾਂ ਅੰਦਰ ਸੀਵਰੇਜ ਦਾ ਗੰਦਾ ਪਾਣੀ ਦਾਖਲ ਹੋਣ ਦੀ ਸਮਸਿਆ ਦੇ ਨਿਪਟਾਰੇ ਲਈ ਲੋਕਾਂ ਦੀ ਮੰਗ 'ਤੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਵਲੋਂ ਇਲਾਕੇ ਦਾ ਦੌਰਾ ਕੀਤਾ ਅਤੇ ਸਮੱਸਿਆ ਦੇ ਹੱਲ ਕਰਵਾਉਣ ਲਈ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ | ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਕਿ ਸੀਵਰੇਜ ਦੀ ਸਮੱਸਿਆ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਦੂਸ਼ਿਤ ਪਾਣੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਕਰਮਜੀਤ ਸਿੰਘ ਨੇ ਉਨ੍ਹਾਂ ਨੂੰ ਦੇਰ ਰਾਤ ਫ਼ੋਨ 'ਤੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਗੰਦਗੀ ਦੀ ਇਕ ਵੀਡੀਓ ਵੀ ਦਿਖਾਈ, ਜਿਸ ਨਾਲ ਉਹ ਉਨ੍ਹਾਂ ਭਿਆਨਕ ਹਾਲਾਤਾਂ ਤੋਂ ਹੈਰਾਨ ਰਹਿ ਗਏ ਜਿਨ੍ਹਾਂ ਵਿਚ ਲੋਕ ਰਹਿਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਵੀਡੀਓ ਦੇਖ ਕੇ ਉਨ੍ਹਾਂ ਨੇ ਅਧਿਕਾਰੀਆਂ ਅਤੇ ਸਟਾਫ ਨੂੰ ਮਸਲੇ ਨੂੰ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ | ਸਟਾਫ ਦੀ ਇਕ ਟੀਮ ਦੇਰ ਰਾਤ ਮੌਕੇ 'ਤੇ ਪਹੁੰਚੀ ਅਤੇ ਸਮੱਸਿਆ ਨੂੰ ਹੱਲ ਕਰਨ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ |
ਉਨ੍ਹਾਂ ਦੱਸਿਆ ਕਿ ਸੀਵਰੇਜ ਦੀ ਨਿਯਮਤ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜ ਗਈ ਹੈ | ਬੰਦ ਪਈ ਪਾਈਪ ਲਾਈਨ ਦੀ ਸਫ਼ਾਈ ਦੇ ਨਾਲ, ਉਨ੍ਹਾਂ ਦੇ ਇਲਾਕੇ 'ਚ ਸੀਵਰੇਜ ਦੀ ਵੀ ਚੰਗੀ ਤਰ੍ਹਾਂ ਸਫਾਈ ਕੀਤੀ ਜਾਵੇਗੀ, ਜਿਸ ਨਾਲ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ |

ਪਿਛਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਵਿਖੇ 59ਵੇਂ ਕੌਮੀ ਇਤਿਹਾਸਕ ਜੋੜ ਮੇਲੇ ਦਾ ਸੱਦਾ ਪੱਤਰ ਦਿੱਤਾ <br/> ਅਗਲੀ ਖ਼ਬਰ ਵੇਦ ਕਥਾ ਭਵਨ ਸ੍ਰੀ ਦੁਰਗਿਆਣਾ ਮੰਦਰ ਵਿਖੇ ਅਧਿਆਤਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।