18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਮਜੀਠੀਆ ਦੀ ਰਿਹਾਈ 'ਤੇ ਭਾਜਪਾ ਆਗੂ ਛੀਨਾ ਵਲੋਂ ਖੁਸ਼ੀ ਦਾ ਇਜ਼ਹਾਰ <br/>

ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਰਾਹਤ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਹ ਰਿਹਾਈ ਸੱਚ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਲੋਕ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ, ਜਿਸ ਦਾ ਜਵਾਬ ਉਹ 2027 ਵਿਚ ਆ ਰਹੀਆਂ ਚੋਣਾਂ ਦੌਰਾਨ ਦੇਣਗੇ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜਿੱਥੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਪ੍ਰਦਾਨ ਕਰਦਿਆਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕੀਤੀ ਹੈ, ਉਥੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਵੀ ਲਿਆ ਹੈ | ਉਨ੍ਹਾਂ ਕਿਹਾ ਕਿ ਸ: ਮਜੀਠੀਆ ਨੂੰ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਝੂਠੇ ਕੇਸਾਂ 'ਚ ਫਸਾਇਆ ਗਿਆ ਸੀ, ਪਰ ਅੱਜ ਅਦਾਲਤ ਦੇ ਫ਼ੈਸਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਇਹ ਜ਼ਮਾਨਤ ਉਨ੍ਹਾਂ ਲੋਕਾਂ ਲਈ ਵੀ ਸਖ਼ਤ ਸੁਨੇਹਾ ਹੈ ਜੋ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰਕੇ ਵਿਰੋਧੀਆਂ ਦੀ ਆਵਾਜ਼ ਦਬਾਉਣਾ ਚਾਹੁੰਦੇ ਹਨ |

ਪਿਛਲੀ ਖ਼ਬਰ ਸ੍ਰੀ ਹਨੂੰਮਾਨ ਧਾਮ ਵਿਖੇ ਤਿੰਨ ਰੋਜ਼ਾ ਪ੍ਰਾਣ-ਪ੍ਰਤੀਸ਼ਠਾ ਸਮਾਗਮ 15 ਤੋਂ ਅਗਲੀ ਖ਼ਬਰ ਚੱਲਦੀ ਕਾਰ 'ਚ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।