31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਪੰਜਾਬ ਵਿਧਾਨ ਸਭਾ ਮਾਰਚ 'ਚ ਵੱਡੇ ਪੱਧਰ 'ਤੇ ਕਰੇਗੀ ਸ਼ਮੂਲੀਅਤ <br/>

ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਜਿਸ ਦੀ ਤਿਆਰੀ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਤੋਂ ਇਲਾਵਾ ਜਨਰਲ ਸਕੱਤਰ ਨਰਿੰਦਰ ਸਿੰਘ, ਵਿੱਤ ਸਕੱਤਰ ਸਵਿੰਦਰ ਸਿੰਘ ਭੱਟੀ, ਸੀ: ਮੀਤ ਪ੍ਰਧਾਨ ਪ੍ਰੇਮ ਚੰਦ ਅਜ਼ਾਦ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ, ਵਿੱਤ ਸਕੱਤਰ ਹਰਪ੍ਰੀਤ ਸਿੰਘ ਸੋਹੀਆਂ, ਮੰਗਲ ਸਿੰਘ ਟਾਂਡਾ, ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੇ ਇੰਦਰਜੀਤ ਰਿਸ਼ੀ, ਸਰਬਜੀਤ ਸਿੰਘ ਤਰਸਿੱਕਾ, ਮਿਊਾਸੀਪਲ ਕਾਰਪੋਰੇਸ਼ਨ ਦੇ ਆਗੂ ਕਰਮਜੀਤ ਸਿੰਘ ਕੇ. ਪੀ., ਲਖਵਿੰਦਰ ਸਿੰਘ ਨਾਗ, ਨਾਨ ਗਜਟਿਡ ਫਾਰੈਸਟ ਯੂਨੀਅਨ ਦੇ ਆਗੂ ਬੋਬਿੰਦਰ ਸਿੰਘ ਅਤੇ ਲਗੂ ਉਦਯੋਗ ਤੋਂ ਰਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਦੀਆਂ ਮੰਗਾਂ ਦਾ ਕੋਈ ਨਿਪਟਾਰਾ ਨਹੀਂ ਕੀਤਾ ਜਾ ਰਿਹਾ, ਜਿਸ ਕਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਅੰਦਰ ਇਸ ਸਰਕਾਰ ਪ੍ਰਤੀ ਗੁੱਸਾ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ <br/> ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ 'ਚ ਕੱਲ੍ਹ ਹੋਵੇਗਾ ਬੇਸਿਕ ਲਾਈਫ਼ ਸਪੋਰਟ ਟ੍ਰੇਨਿੰਗ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।