31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਿੱਖਿਆ ਵਿਭਾਗ ਪੰਜਾਬ ਵਲੋਂ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ <br/>

ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਹੋਈ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਪਹਿਲੇ ਦਿਨ ਜ਼ਿਲ੍ਹਾ ਅੰਮਿ੍ਤਸਰ ਵਿਖੇ ਬਣਾਏ ਗਏ ਕੁੱਲ 1221 ਪ੍ਰੀਖਿਆ ਕੇਂਦਰਾਂ 'ਚ 27298 ਪ੍ਰਖਿਆਰਥੀਆਂ ਨੇ ਹਿੱਸਾ ਲਿਆ | ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮਿ੍ਤਸਰ ਕੰਵਲਜੀਤ ਸਿੰਘ ਸੰਧੂ ਨੇ ਦੱਸਿਆ ਕਿ 6 ਮਾਰਚ ਤੋਂ ਸ਼ੁਰੂ ਹੋਈ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਪਹਿਲੇ ਦਿਨ ਅੰਗਰੇਜ਼ੀ ਵਿਸ਼ੇ ਦੇ ਇਮਤਿਹਾਨ ਲਈ ਜ਼ਿਲ੍ਹੇ ਅੰਦਰ ਪੈਂਦੇ ਕੁੱਲ ਸਰਕਾਰੀ ਅਤੇ ਨਿੱਜੀ 1337 ਸਕੂਲਾਂ 'ਚ ਸਿੱਖਿਆ ਹਾਸਿਲ ਕਰ ਰਹੇ 27504 ਵਿਦਿਆਰਥੀਆਂ ਲਈ 1221 ਪ੍ਰੀਖਿਆ ਕੇਂਦਰ ਬਣਾਏ ਗਏ ਸਨ, ਜਿਨ੍ਹਾਂ 'ਚ ਅੱਜ ਅੰਗਰੇਜ਼ੀ ਵਿਸ਼ੇ ਦੀ ਹੋਈ ਪ੍ਰੀਖਿਆ 'ਚ 27,298 ਵਿਦਿਆਰਥੀਆਂ ਨੇ ਭਾਗ ਲਿਆ ਜਦਕਿ 206 ਵਿਦਿਆਰਥੀ ਪ੍ਰੀਖਿਆ ਕੇਂਦਰਾਂ ਤੋਂ ਦੂਰ ਰਹੇ | ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 714 ਸਰਕਾਰੀ ਸਕੂਲਾਂ ਅੰਦਰ ਪ੍ਰੀਖਿਆ ਕੇਂਦਰ ਬਣੇ ਸਨ ਜਿਨ੍ਹਾਂ ਵਿਚ ਸਰਕਾਰੀ ਸਕੂਲਾਂ ਨਾਲ ਸੰਬੰਧਿਤ 14886 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਜਦ ਕਿ 62 ਵਿਦਿਆਰਥੀ ਗੈਰ ਹਾਜ਼ਰ ਰਹੇ, ਇਸ ਦੇ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਿਲ ਕਰ ਰਹੇ 95 ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਨੇ ਵੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਵਿਚ ਹਿੱਸਾ ਲਿਆ | ਇਸੇ ਤਰ੍ਹਾਂ 507 ਗ਼ੈਰ ਸਰਕਾਰੀ ਸਕੂਲਾਂ 'ਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ 12412 ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਹਿੱਸਾ ਲਿਆ ਜਦਕਿ 144 ਵਿਦਿਆਰਥੀ ਗ਼ੈਰ ਹਾਜ਼ਰ ਰਹੇ | ਸੰਧੂ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਅੰਦਰ ਅੱਜ ਹੋਈ ਪੰਜਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਇਮਤਿਹਾਨ ਸ਼ਾਂਤੀ ਪੂਰਵਕ ਨੇਪਰੇ ਚੜਿ੍ਹਆ |

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ-ਗਿੱਲ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।