31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਨੇ ਆਰਟ ਗੈਲਰੀ ਵਿਖੇ ਕਰਵਾਇਆ ਸੱਭਿਆਚਾਰਕ ਸਮਾਗਮ <br/>

ਆਰਟ ਗੈਲਰੀ ਆਡੀਟੋਰੀਅਮ ਵਿਖੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਦੌਰਾਨ ਕਸ਼ਮੀਰ ਅਤੇ ਹਰਿਆਣਾ ਤੋਂ ਆਏ ਕਲਾਕਾਰ ਪੇਸ਼ਕਾਰੀ ਦਿੰਦੇ ਹੋਏ | ਤਸਵੀਰਾਂ : ਹਰਜੀਤ ਸਿੰਘ <br/> 07-03-2026
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ 6 ਤੋਂ 12 ਮਾਰਚ ਦੌਰਾਨ ਆਰੰਭੀ ਸੰਸਕ੍ਰਿਤਕ ਯਾਤਰਾ ਦੌਰਾਨ ਅੱਜ ਸਥਾਨਕ ਆਰਟ ਗੈਲਰੀ ਦੇ ਇੰਜੀ. ਧਰਮ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਸੱਭਿਆਚਾਰਕ ਸਮਾਗਮ ਦੌਰਾਨ ਵੱਖ-ਵੱਖ ਰਾਜਾਂ ਤੋਂ ਆਏ ਕਲਾਕਾਰਾਂ ਦੁਆਰਾ ਆਪੋ-ਆਪਣੀ ਲੋਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵੱਖ ਵੱਖ ਸੂਬਿਆਂ ਤੋਂ ਆਏ ਕਲਾਕਾਰਾਂ ਵਲੋਂ ਪੰਜਾਬ ਦਾ ਭੰਗੜਾ, ਹਰਿਆਣਾ ਦਾ ਘੰੂਮਰ, ਹਿਮਾਚਲ ਪ੍ਰਦੇਸ਼ ਦਾ ਲੋਕ ਸੰਗੀਤ, ਗੁਜਰਾਤ ਦਾ ਡਾਂਡੀਆ, ਰਾਜਸਥਾਨ, ਉੱਤਰ ਪ੍ਰਦੇਸ਼ ਦੀ ਬਸਰਾਨੇ ਦੀ ਹੋਲੀ ਅਤੇੇ ਝਾਰਖੰਡ ਅਤੇ ਜੰਮੂ ਕਸ਼ਮੀਰ ਆਦਿ ਸੂਬਿਆਂ ਦੇ ਕਲਾਕਾਰਾਂ ਨੇ ਆਪਣੇ ਰਵਾਇਤੀ ਪਹਿਰਾਵਿਆਂ 'ਚ ਲੋਕ ਨਾਚ ਤੇ ਲੋਕ ਸੰਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਇਸ ਮੌਕੇ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਤੇ ਉਨ੍ਹਾਂ ਨੂੰ ਆਰਟ ਗੈਲਰੀ ਵਿਖੇ ਆਉਣ 'ਤੇ ਜੀਅ ਆਇਆਂ ਆਖਦਿਆਂ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਕਲਾ ਪੇਸ਼ਕਾਰੀਆਂ ਦੀ ਪ੍ਰਸੰਸਾ ਕੀਤੀ ਅਤੇ ਜੀਵਨ 'ਚ ਅੱਗੇ ਵਧਣ ਲਈ ਸ਼ੁਭ ਇਛਾਵਾਂ ਦਿੱਤੀਆ | ਇਸ ਮੌਕੇ ਐਡਵੋਕੇਟ ਸੁਦਰਸ਼ਨ ਸ਼ਰਮਾ ਤੋਂ ਇਲਾਵਾ ਆਰਟ ਗੈਲਰੀ ਦੇ ਜਨਰਲ ਸਕੱਤਰ ਡਾ. ਪਰਮਿੰਦਰ ਸਿੰਘ ਗਰੋਵਰ, ਚੇਅਰਮੈਨ ਸ਼ਿਵਦੇਵ ਸਿੰਘ ਆਰਟਿਸਟ, ਡਾ. ਏ. ਐੱਸ. ਚਮਕ, ਸੁਖਪਾਲ ਸਿੰਘ ਆਰਟਿਸਟ, ਸੁਭਾਸ਼ ਚੰਦਰ, ਸੰਦੀਪ ਸਿੰਘ, ਨਰਿੰਦਰ ਸਿੰਘ ਬੁੱਤਸਾਜ਼, ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਰਵਿੰਦਰ ਢਿੱਲੋਂ ਤੇ ਹਰਿੰਦਰਪਾਲ ਸਿੰਘ ਆਦਿ ਸ਼ਖ਼ਸੀਅਤਾਂ ਸਮੇਤ ਹੋਰ ਸ਼ਹਿਰ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਭਲਕੇ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਵਰਨਾਲੀ <br/> ਅਗਲੀ ਖ਼ਬਰ ਮਨਜੀਤ ਸਿੰਘ ਹੋਣਗੇ ਨਵੇਂ ਐੱਸ. ਐੱਸ. ਪੀ. ਵਿਜੀਲੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।