29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੱਲ੍ਹ ਦੇ ਮੁਹਾਲੀ ਰੋਸ ਮਾਰਚ 'ਚ ਵੱਡੀ ਗਿਣਤੀ 'ਚ ਅਧਿਆਪਕ ਸ਼ਮੂਲੀਅਤ ਕਰਨਗੇ-ਪੰਨੂੰ, ਘੁੱਕੇਵਾਲੀ <br/>

ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਅਤੇ ਮੀਡੀਆ ਇੰਚਾਰਜ ਗੁਰਿੰਦਰ ਸਿੰਘ ਘੁੱਕੇਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ ਇਜਲਾਸ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਵਲੋਂ 8 ਮਾਰਚ ਨੂੰ ਵਾਈ. ਪੀ. ਐੱਸ. ਚੌਕ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ 'ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਝੰਡੇ ਹੇਠ ਵੱਡੀ ਗਿਣਤੀ 'ਚ ਅਧਿਆਪਕ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੰਮੇ ਸਮੇਂ ਤੋਂ ਅਧਿਆਪਕਾਂ ਅਤੇ ਹੋਰਨਾਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਨੂੰ ਹਰ ਮਹੀਨੇ ਕਰੀਬ 20 ਤੋਂ 25 ਹਜ਼ਾਰ ਰੁਪਏ ਤੱਕ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਕੀਤਾ ਗਿਆ ਅਤੇ ਬਣਦੇ ਸਕੇਲ ਵੀ ਨਹੀਂ ਦਿੱਤੇ ਜਾ ਰਹੇ | ਉਨ੍ਹਾਂ ਪੰਜਾਬ ਦੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਇਸ ਸੰਘਰਸ਼ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਹੈ |

ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ ਅਰਦਾਸ ਦਿਵਸ ਅਤੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਧਾਮੀ, ਮਹਿਤਾ ਨੇ ਕੀਤੀ ਸ਼ਮੂਲੀਅਤ <br/> ਅਗਲੀ ਖ਼ਬਰ ਨਾਦ ਪ੍ਰਗਾਸੁ ਸੰਸਥਾ ਵਲੋਂ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ 11ਵਾਂ 3 ਦਿਨਾ 'ਅੰਮਿ੍ਤਸਰ ਸਾਹਿਤ ਉਤਸਵ' ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।