29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਤ੍ਰੈ ਸ਼ਤਾਬਦੀ ਕਾਲਜ ਵਿਖੇ ਅਰਦਾਸ ਦਿਵਸ ਅਤੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਧਾਮੀ, ਮਹਿਤਾ ਨੇ ਕੀਤੀ ਸ਼ਮੂਲੀਅਤ <br/>

ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ 'ਅਰਦਾਸ ਦਿਵਸ' ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸ੍ਰੀ ਸੁਖਮਨੀ ਸਾਹਿਬ ਦਾ ਸੰਗਤੀ ਰੂਪ 'ਚ ਪਾਠ ਕਰਕੇ ਕੀਤੀ ਗਈ, ਉਪਰੰਤ ਕਾਲਜ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਕਾਲਜ ਦੇ ਪਿ੍ੰਸੀਪਲ ਨੇ ਆਈਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਹਰਜਿੰਦਰ ਸਿੰਘ ਧਾਮੀ ਨੇ ਕਾਲਜ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟਾਉਂਦੇੇ ਹੋਏ ਕਿਹਾ ਕਿ ਇਹ ਕਾਲਜ 1999 ਵਿਚ ਖਾਲਸੇ ਦੇ ਜਨਮ ਸ਼ਤਾਬਦੀ ਮੌਕੇ ਜਿਸ ਮਨੋਰਥ ਨਾਲ ਸਥਾਪਿਤ ਕੀਤਾ ਗਿਆ ਸੀ, ਉਸ 'ਤੇ ਪੂਰੀ ਤਰ੍ਹਾਂ ਖ਼ਰਾ ਉਤਰ ਰਿਹਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਅਨੁਸ਼ਾਸਨ ਅਪਣਾਉਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਵੀ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਅਖੀਰ 'ਚ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਡਾ. ਗੁਰਹੰਸ ਸਿੰਘ ਨੇ ਬਾਖੂਬੀ ਨਿਭਾਈ | ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਫੁੰਮਨ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਝੱਬਰ ਮੁੱਖ ਬੁਲਾਰਾ, ਸ਼ਹਿਬਾਜ ਸਿੰਘ ਨਿੱਜੀ ਸਹਾਇਕ, ਮੈਨੇਜਰ ਜਤਿੰਦਰ ਪਾਲ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਨ ਸਭਾ ਦੇ ਘਿਰਾਓ ਲਈ ਹਲਕਾ ਖਰੜ ਤੋਂ ਵੱਡੀ ਗਿਣਤੀ ਕਾਂਗਰਸੀ ਵਰਕਰ ਹੋਏ ਰਵਾਨਾ-ਵਿਜੇ ਸ਼ਰਮਾ ਟਿੰਕੂ <br/> ਅਗਲੀ ਖ਼ਬਰ ਕੱਲ੍ਹ ਦੇ ਮੁਹਾਲੀ ਰੋਸ ਮਾਰਚ 'ਚ ਵੱਡੀ ਗਿਣਤੀ 'ਚ ਅਧਿਆਪਕ ਸ਼ਮੂਲੀਅਤ ਕਰਨਗੇ-ਪੰਨੂੰ, ਘੁੱਕੇਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।