27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 70 ਵਿਦਿਆਰਥੀਆਂ ਵਲੋਂ ਖ਼ੂਨਦਾਨ <br/>

ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਸਥਾਨਕ ਨਾਲੇਜ ਵਿੱਲਾ ਇੰਟੀਗਰੇਟਿਡ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਅਤੇ ਸਿਵਲ ਹਸਪਤਾਲ ਅਜਨਾਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਸੜਕ ਹਾਦਸਿਆਂ, ਆਪ੍ਰੇਸ਼ਨਾਂ, ਗੰਭੀਰ ਬਿਮਾਰੀਆਂ ਅਤੇ ਹੋਰਨਾਂ ਕੇਸਾਂ 'ਚ ਹਮੇਸ਼ਾਂ ਖੂਨ ਦੀ ਲੋੜ ਪੈਂਦੀ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਖੂਨ ਦੀ ਕਮੀ ਕਾਰਨ ਮਰੀਜ਼ ਦੀ ਜਾਨ ਨੂੰ ਖ਼ਤਰਾ ਹੋ ਜਾਂਦਾ ਹੈ | ਕਾਲਜ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਕੈਂਪ ਵਿਚ ਲਗਭਗ 70 ਵਿਦਿਆਰਥੀਆਂ ਨੇ ਖੂਨਦਾਨ ਕੀਤਾ | ਉਨ੍ਹਾਂ ਕਿਹਾ ਇਸ ਕੈਂਪ ਨੂੰ ਸ੍ਰੀ ਰਵੀ ਕਾਂਤ ਮਹਾਜਨ ਵਲੋਂ ਸੁਪਰਵਾਈਜ ਕੀਤਾ ਗਿਆ | ਡਾ. ਜਸਪਾਲ ਸਿੰਘ ਨੇ ਕਿਹਾ ਕਿ ਕੈਂਪ ਮੌਕੇ ਵਿਦਿਆਰਥੀਆਂ ਨੇ ਸੰਕਲਪ ਲਿਆ ਕਿ ਜਦੋਂ ਵੀ ਮੌਕਾ ਮਿਲੇਗਾ ਤਾਂ ਉਹ ਖੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣ 'ਚ ਆਪਣਾ ਯੋਗਦਾਨ ਜ਼ਰੂਰ ਪਾਉਣਗੇ ਇਸ ਮੌਕੇ ਡਾ. ਮਹਿਲ ਸਿੰਘ ਤੇ ਡਾ. ਜਸਪਾਲ ਸਿੰਘ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ | ਕੈਂਪ ਦੌਰਾਨ ਡਾ. ਗੁਨੀਸ਼ਾ ਸਲੂਜਾ, ਪੋ੍ਰਗਰਾਮ ਅਧਿਕਾਰੀ ਐੱਨ.ਐੱਸ.ਐੱਸ. ਵਿੰਗ, ਡਾ. ਪ੍ਰੀਤਇੰਦਰ ਕੌਰ, ਪ੍ਰੋ. ਉਕਰਸ਼ ਸੇਠ, ਡਾ. ਰਾਸ਼ੀਮਾ ਪ੍ਰਭਾਕਰ, ਡਾ. ਦਿਵਿਯਾ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਗੁਰਜਿੰਦਰ ਕੌਰ, ਡਾ. ਪਵਨਦੀਪ ਕੌਰ, ਪ੍ਰੋ. ਮਨਸੀਰਤ ਕੌਰ ਅਤੇ ਦਫ਼ਤਰ ਸੁਪਰਡੈਂਟ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਜਪਾਲ ਦੇ ਭਾਸ਼ਨ ਦੌਰਾਨ ਕਾਂਗਰਸੀਆਂ ਨੇ ਹੰਗਾਮਾ ਕਰਕੇ ਸਦਨ ਦੀ ਮਰਿਆਦਾ ਨੂੰ ਕੀਤਾ ਤਾਰ-ਤਾਰ-ਮਠਾੜੂ <br/> ਅਗਲੀ ਖ਼ਬਰ ਆਈ. ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ 'ਸੈਲਫ਼ ਲੈਸ ਸਰਵਿਸ' ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।